ਜਲੰਧਰ ‘ਚ ਆਏ ਕੋਰੋਨਾ ਦੇ 103 ਨਵੇਂ ਮਾਮਲੇ, 2 ਮੌਤਾਂ ਵੀ ਹੋਈਆਂ

0
685

ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ। ਸ਼ੁੱਕਰਵਾਰ ਨੂੰ ਵੀ ਕੋਰੋਨਾ ਦੇ 103 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 2 ਲੋਕਾਂ ਦੀ ਮੌਤ ਹੋਣ ਦੀ ਵੀ ਖਬਰ ਹੈ। ਇਹਨਾਂ ਮਰੀਜਾਂ ਦੇ ਆਉਣ ਨਾਲ ਜਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 3670 ਹੋ ਗਈ ਹੈ। ਜਲੰਧਰ ਵਿਚ ਕੋਰੋਨਾ ਨਾਲ ਮਰਨ ਵਾਲਿਆ ਦੀ ਸੰਖਿਆ ਲਗਾਤਾਰ ਵੱਧਦੀ ਜਾ ਰਹੀ ਹੈ, ਹੁਣ ਤੱਕ 96 ਲੋਕਾਂ ਦੀ ਜਾਨ ਕੋਰੋਨਾ ਵਾਇਰਸ ਨਾਲ ਜਾ ਚੁੱਕੀ ਹੈ। ਵੀਰਵਾਰ ਨੂੰ ਵੀ ਕੋਰੋਨਾ ਦੇ 150 ਮਾਮਲੇ ਸਾਹਮਣੇ ਆਏ ਸਨ, ਇਹ ਅੰਕੜਾ ਪਿਛਲੇ 10 ਦਿਨਾਂ ਤੋਂ ਵੱਧ ਆ ਰਿਹਾ ਹੈ। ਸਿਹਤ ਵਿਭਾਗ ਨੇ ਕੱਲ੍ਹ ਆਈ ਰਿਪੋਰਟ ਵਿਚ ਦੱਸਿਆ ਸੀ ਕਿ ਨਵੀਂ ਲੈਬੋਟਰੀ ਵਿਚ ਕੋਰੋਨਾ ਦੇ ਟੈਸਟ ਹੋ ਰਹੇ ਹਨ।