ਨਵੀਂ ਦਿੱਲੀ . ਸੁਪਰੀਮ ਕੋਰਟ ਨੇ ਯੂਨੀਵਰਸਿਟੀਆਂ ਵਿੱਚ ਅੰਤਮ ਸਾਲ ਦੀ ਪ੍ਰੀਖਿਆ ਬਾਰੇ ਵੱਡਾ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸਪੱਸ਼ਟ ਕਰ ਦਿੱਤਾ ਕਿ ਵਿਦਿਆਰਥੀਆਂ ਨੂੰ ਅੰਤਮ ਸਾਲ ਦੇ ਪੇਪਰ ਦੇਣੇ ਪੈਣਗੇ।
ਹਾਲਾਂਕਿ, ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਸੂਬਿਆਂ ਵਿੱਚ ਆਫਤ ਪ੍ਰਬੰਧਨ ਐਕਟ ਅਜੇ ਵੀ ਲਾਗੂ ਹੈ, ਸੂਬਾ ਸਰਕਾਰ ਚਾਹੇ ਤਾਂ ਪ੍ਰੀਖਿਆ ਨੂੰ ਮੁਲਤਵੀ ਕਰ ਸਕਦੀ ਹੈ ਪਰ ਪ੍ਰੀਖਿਆ ਦੇਣੀ ਹੀ ਪਵੇਗੀ। ਇਹ ਸਪੱਸ਼ਟ ਕੀਤਾ ਗਿਆ ਕਿ ਅੰਤਮ ਸਾਲ ਦੇ ਪੇਪਰ ਤੋਂ ਬਿਨਾਂ ਕਿਸੇ ਵੀ ਵਿਦਿਆਰਥੀ ਨੂੰ ਪ੍ਰਮੋਟ ਨਹੀਂ ਕੀਤਾ ਜਾਏਗਾ।
ਦਰਅਸਲ, ਸੁਪਰੀਮ ਕੋਰਟ ਨੇ ਅੰਤਮ ਸਾਲ ਦੀਆਂ ਪ੍ਰੀਖਿਆਵਾਂ ਕਰਵਾਉਣ ਦੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੇ ਫੈਸਲੇ ਨੂੰ ਜਾਇਜ਼ ਠਹਿਰਾਇਆ ਹੈ। ਯੂਜੀਸੀ ਨੇ 30 ਸਤੰਬਰ ਨੂੰ ਇਹ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਸੀ। ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਇਹ ਫੈਸਲਾ ਸੁਣਾਇਆ ਹੈ।