ਨਵਜੋਤ ਸਿੰਘ ਸਿੱਧੂ ਕਿਸਾਨਾਂ ਨਾਲ ਬੈਠਣਗੇ ਧਰਨੇ ‘ਤੇ

0
865

ਅੰਮ੍ਰਿਤਸਰ . ਲੰਬੇ ਸਮੇਂ ਤੋਂ ਸਿਆਸੀ ਗਤੀਵਿਧੀਆਂ ਤੋਂ ਦੂਰੀ ਬਣਾਈ ਬੈਠੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਕਿਸਾਨਾਂ ਨਾਲ ਧਰਨੇ ‘ਤੇ ਬੈਠਣਗੇ।ਹਾਲਾਂਕਿ ਇਸ ਬਾਰੇ ‘ਚ ਸਿੱਧੂ ਨੇ ਕੋਈ ਖੁਲਾਸਾ ਨਹੀਂ ਕੀਤਾ ਹੈ ਕਿ ਉਹ ਅਜਿਹਾ ਕੁਝ ਕਰਨਗੇ।ਪਰ ਉਨ੍ਹਾਂ ਦੇ ਨਜ਼ਦੀਕੀ ਰਹੇ ਅਤੇ ਕਾਂਗਰਸ ਦੇ ਵਿਧਾਇਕ ਪ੍ਰਟਗ ਸਿੰਘ ਨੇ ਕਿਹਾ ਹੈ ਕਿ ਸਿੱਧੂ ਕਿਸਾਨਾਂ ਦੇ ਧਰਨਿਆਂ ‘ਚ ਸ਼ਾਮਲ ਹੋਣਗੇ।ਪ੍ਰਗਟ ਨੇ ਕਿਹਾ ਕਿ ਮੇਰੀ ਉਨ੍ਹਾਂ ਨਾਲ ਗੱਲ ਹੋਈ ਸੀ ਅਤੇ ਉਨ੍ਹਾਂ ਨੇ ਮੈਨੂੰ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਜਿਥੇ-ਜਿਥੇ ਵੀ ਕਿਸਾਨਾਂ ਦਾ ਅੰਦੋਲਨ ਹੋਵੇਗਾ।ਉਹ ਉਸ ‘ਚ ਸ਼ਾਮਲ ਹੋਣਗੇ।ਦੱਸਣਯੋਗ ਹੈ ਕਿ 3 ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕੀਤਾ ਸੀ।ਪੂਰੇ ਸਵਾ ਸਾਲ ਬਾਅਦ ਟਵਿਟਰ ‘ਤੇ ਸਰਗਰਮ ਹੁੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ‘ਤੇ ਸ਼ਾਇਰਾਨਾ ਅੰਦਾਜ਼ ‘ਚ ਟਿੱਪਣੀ ਕੀਤੀ ਹੈ।

ਉਨ੍ਹਾਂ ਲਿਖਿਆ ਕਿ ਕਿਸਾਨੀ ਪੰਜਾਬ ਦੀ ਰੂਹ ਸਰੀਰ ਦੇ ਘਾਓ ਭਰ ਜਾਂਦੇ ਹਨ,ਪਰ ਆਤਮਾ ‘ਤੇ ਵਾਰ, ਸਾਡੇ ਅਸਤਿਤਵ ਉੱਤੇ ਹਮਲਾ ਬਰਦਾਸ਼ਤ ਨਹੀਂ।ਜੰਗ ਦੀ ਤੂਤੀ ਬੋਲਦੀ ਹੈ-ਇੰਕਲਾਬ ਜ਼ਿੰਦਾਬਾਦ, ਪੰਜਾਬ, ਪੰਜਾਬੀਅਤ ਤੇ ਹਨ ਪੰਜਾਬੀ ਕਿਸਾਨਾਂ ਦੇ ਨਾਲ ਸਿੱਧੂ ਨੇ ਇਸ ਤੋਂ ਬਾਅਦ ਇੱਕ ਟਵੀਟ ਕਰ ਕੇ ਕਿਹਾ ਕਿ,” ਸਰਕਾਰਾਂ ਸਾਰੀ ਉਮਰ ਇਹੀ ਭੁੱਲ ਕਰਦੀ ਰਹੀ, ਧੂਲ ਉਨ੍ਹਾਂ ਦੇ ਚਿਹਰੇ ‘ਤੇ ਸੀ, ਆਈਨਾ ਸਾਫ ਕਰਤੀ ਰਹੀ।” ਸਿੱਧੂ ਦਾ ਇਹ ਟਵੀਟ ਅਜਿਹੇ ਸਮੇਂ ‘ਚ ਆਇਆ ਹੈ, ਜਦੋਂ ਸੂਬੇ ‘ਚ ਕਿਸਾਨਾਂ ਦੇ ਮੁੱਦੇ ‘ਤੇ ਵੱਧ-ਚੜ ਕੇ ਸਿਆਸਤ ਹੋ ਰਹੀ ਹੈ।ਪੰਜਾਬ ਦੇ ਨਾਲ ਹਰਿਆਣਾ ‘ਚ ਵੀ ਕਿਸਾਨ ਖੇਤੀ ਬਿੱਲਾਂ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ।ਪਟਿਆਲਾ ਅਤੇ ਬਾਦਲ ਪਿੰਡ ‘ਚ ਤਾਂ ਪੱਕੇ ਮੋਰਚੇ ਲੱਗੇ ਹੋਏ ਹਨ।ਜਦੋਂਕਿ 25 ਸਤੰਬਰ ਨੂੰ ਕਿਸਾਨਾਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।ਇਹੀ ਨਹੀਂ, 24 ਤੋਂ ਲੈ ਕੇ 26 ਤੱਕ ਰੇਲ ਰੋਕਣ ਦਾ ਵੀ ਐਲਾਨ ਕੀਤਾ ਗਿਆ ਹੈ।ਅਜਿਹੇ ‘ਚ ਨਵਜੋਤ ਸਿੱਧੂ ਕਿਸਾਨਾਂ ਦਾ ਸਮਰਥਨ ਕਰਨਗੇ।