ਪੰਜਾਬ ਦੇ ਕਿਸਾਨ 25 ਨੂੰ ਰੇਲਾਂ ਰੋਕਣ ਦੀਆਂ ਬਣਾਉਣ ਲੱਗੇ ਵਿਉਂਤਬੰਦੀਆਂ

0
702

ਜਲੰਧਰ . ਇਸ ਤੋਂ ਪਹਿਲਾਂ ਕਿਸਾਨਾਂ ਨੇ ਨਾਅਰੇਬਾਜ਼ੀ, ਖੇਤੀ ਕਾਨੂੰਨਾਂ ਨੂੰ ਰੱਦ ਕਰਨ, ਬਿਜਲੀ ਸੋਧ ਐਕਟ 2020 ਵਾਪਸ ਲੈਣ ਸਮੇਤ ਕਈ ਮੰਗਾਂ ਉਠਾਈਆਂ। ਕਿਸਾਨਾਂ ਨੇ ਦੱਸਿਆ ਕਿ 25 ਤਰੀਕ ਨੂੰ ਪੰਜਾਬ ਬੰਦ ਸਫਲ ਰਹੇ ਅਤੇ ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੇ, ਇਸ ਦੇ ਲਈ ਉਹ 24 ਸਤੰਬਰ ਨੂੰ ਹੀ ਰੇਲਵੇ ਲਾਈਨਾਂ ‘ਤੇ ਟੈਂਟ ਲਗਾ ਕੇ ਬੈਠਣਗੇ। ਕਿਸਾਨ ਆਗੂ ਮਨਜੀਤ ਸਿੰਘ ਨਿਆਲ, ਜੋਗਿੰਦਰ ਸਿੰਘ ਉਗਰਾਹਾਂ ਅਤੇ ਜਸਵਿੰਦਰ ਸਿੰਘ ਸੋਮਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਖੇਤੀਬਾੜੀ ਬਿੱਲ ਕਿਸਾਨੀ ਅਤੇ ਮਜ਼ਦੂਰਾਂ ਨੂੰ ਉਜਾੜ ਦੇਵੇਗਾ। ਇਸ ਨਾਲ ਪੰਜਾਬ ਦਾ ਮਾਰਕੀਟ ਪ੍ਰਬੰਧ ਪੂਰੀ ਤਰ੍ਹਾਂ ਨਾਲ ਖਤਮ ਹੋ ਜਾਵੇਗਾ। ਰਾਸ਼ਟਰੀ ਅਤੇ ਰਾਜ ਪੱਧਰੀ ਸਰਕਾਰੀ ਖਰੀਦ ਏਜੰਸੀਆਂ ਮਾਰਕੀਟ ਤੋਂ ਬਾਹਰ ਹੋ ਜਾਣਗੀਆਂ ਅਤੇ ਕਿਸਾਨ ਨੂੰ ਆਪਣੀਆਂ ਫਸਲਾਂ ਵੇਚਣ ਲਈ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਪ੍ਰਾਈਵੇਟ ਵਪਾਰੀਆਂ ਦੇ ਰਹਿਮ ’ਤੇ ਛੱਡ ਦਿੱਤਾ ਜਾਵੇਗਾ।

ਇਨ੍ਹਾਂ ਖੇਤੀਬਾੜੀ ਬਿੱਲਾਂ ਨੂੰ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨਾਂ ਨੇ ਬਿਜਲੀ ਸੋਧ ਐਕਟ 2020 ਵਾਪਸ ਲੈਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਖ਼ਾਸਕਰ ਪਿੰਡਾਂ ਵਿੱਚ ਘਰ-ਘਰ ਜਾ ਕੇ ਜਾਗਰੂਕਤਾ ਵੀ ਕੀਤੀ ਜਾਏਗੀ। ਨਾਲ ਹੀ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਵੇਗੀ। ਇਸ ਦੇ ਲਈ ਬੁੱਧਵਾਰ ਨੂੰ ਬਾਜ਼ਾਰਾਂ ਵਿਚ ਵਾਹਨ ਮਾਰਚ ਕੱਢਿਆ ਜਾਵੇਗਾ। ਉਥੇ ਹੀ ਪੰਜਾਬੀ ਲੋਕ ਗਾਇਕਾਂ ਅਤੇ ਨਿੱਜੀ ਟਰਾਂਸਪੋਰਟਰਾਂ ਤੋਂ ਬਾਅਦ ਹੁਣ ਪੰਜਾਬ ਪੁਲਿਸ ਵੀ ਕਿਸਾਨਾਂਦੇ ਸਮਰਥਨ ਵਿੱਚ ਉਤਰ ਆਈ ਹੈ। ਬਠਿੰਡਾ ਦੇ ਐੱਸਪੀ ਟ੍ਰੈਫਿਕ, ਡੀਐੱਸਪੀ ਨੇ ਸੋਸ਼ਲ ਮੀਡੀਆ ‘ਤੇ ਕਿਸਾਨਾਂ ਦੀ ਹਿਮਾਇਤ ਕੀਤੀ ਹੈ।