ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਰੋਜਾਨਾ ਵੱਡੀ ਗਿਣਤੀ ਵਿਚ ਕੇਸ ਸਾਹਮਣੇ ਆ ਰਹੇ ਹਨ। ਸੋਮਵਾਰ ਨੂੰ 6 ਮੌਤਾਂ ਸਮੇਤ 106 ਨਵੇਂ ਕੇਸ ਮਿਲੇ ਹਨ। ਇਹਨਾਂ ਕੇਸਾਂ ਦੇ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 13 ਹਜ਼ਾਰ ਦੇ ਕਰੀਬ ਹੋ ਗਈ ਹੈ।
ਜ਼ਿਲ੍ਹਾ ਵਾਸੀਆਂ ਨੂੰ ਪ੍ਰਸਾਸ਼ਨ ਇਹੀਂ ਅਪੀਲ ਕਰ ਰਿਹਾ ਹੈ ਕਿ ਮਾਸਕ ਦੀ ਵਰਤੋਂ ਕਰੋ ਤੇ ਇਕ ਦੂਸਰੇ ਤੋਂ ਦੂਰੀ ਬਣਾ ਕੇ ਰੱਖੋ।