ਸਿੱਖਿਆ ਮੰਤਰੀ ਨੇ ਕਿਹਾ ਜਦੋਂ ਤੱਕ ਕੋਰੋਨਾ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦਾ, ਨਹੀਂ ਖੁੱਲ੍ਹ ਸਕਦੇ ਸਕੂਲ

0
667

ਚੰਡੀਗੜ੍ਹ . ਪੰਜਾਬ ਵਿਚ ਸਕੂਲ ਖੋਲ੍ਹਣ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵੱਡਾ ਬਿਆਨ ਦਿੱਤਾ ਹੈ। ਮੰਗਲਵਾਰ ਨੂੰ ਸਿੰਗਲਾ ਮਾਰਕਿਟ ਕਮੇਟੀ ਦਫਤਰ ਬੱਧਣੀ ਕਲਾਂ ਪਹੁੰਚੇ ਸੀ। ਉਹਨਾਂ ਨੇ ਪ੍ਰੋਗਰਾਮ ਦੌਰਾਨ ਕਿਹਾ ਕਿ ਜਦੋਂ ਤੱਕ ਕੋਰੋਨਾ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ ਉਦੋਂ ਤੱਕ ਸਕੂਲ ਨਹੀਂ ਖੋਲ੍ਹੇ ਜਾ ਸਕਦੇ। ਉਹਨਾਂ ਨੇ ਕਿਹਾ ਕਿ ਇਸ ਵਕਤ ਸਕੂਲ ਖੋਲ੍ਹਣਾ ਖਤਰੇ ਤੋਂ ਖਾਲੀ ਨਹੀਂ ਹੈ। ਗੱਲਬਾਤ ਦੌਰਾਨ ਉਹਨਾਂ ਅੱਗੇ ਕਿਹਾ ਕਿ ਇਸ ਸਮੇਂ ਬੱਚੇ ਆਨਲਾਈਨ ਪੜ੍ਹਾਈ ਕਰ ਰਹੇ ਹਨ। ਇਸ ਲਈ ਸਰਕਾਰ ਦਾ ਅਜੇ ਸਕੂਲ ਖੋਲ੍ਹਣ ਦਾ ਕੋਈ ਵੀ ਵਿਚਾਰ ਨਹੀਂ ਹੈ।