ਦਿੱਲੀ ‘ਚ ਫਿਰ ਆਇਆ ਕੋਰੋਨਾ, 24 ਘੰਟਿਆਂ ‘ਚ 131 ਲੋਕਾਂ ਦੀ ਮੌਤ

0
912

ਨਵੀਂ ਦਿੱਲੀ | ਦਿੱਲੀ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਕੋਰੋਨਾ ਨਾਲ ਇਕ ਦਿਨ ‘ਚ ਹੋਣ ਵਾਲੀਆਂ ਮੌਤਾਂ ਦਾ ਹੁਣ ਤਕ ਦਾ ਸਭ ਤੋਂ ਵੱਡਾ ਅੰਕੜਾ ਸਾਹਮਣੇ ਆਇਆ ਹੈ। ਦਿੱਲੀ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੇ ਮੁਤਾਬਕ ਪਿਛਲੇ 24 ਘੰਟਿਆਂ ‘ਚ ਕੋਰੋਨਾ ਨਾਲ 131 ਲੋਕਾਂ ਦੀ ਮੌਤ ਹੋਈ ਹੈ। ਜਿਸ ਤੋਂ ਬਾਅਦ ਹੁਣ ਤਕ ਹੋਈਆਂ ਕੁੱਲ ਮੌਤਾਂ ਦਾ ਅੰਕੜਾ ਵਧ ਕੇ 7,943 ਹੋ ਗਿਆ ਹੈ। ਇਸ ਤੋਂ ਪਹਿਲਾਂ 12 ਨਵੰਬਰ ਨੂੰ ਕੋਰੋਨਾ ਨਾਲ 104 ਮੌਤਾਂ ਦਰਜ ਕੀਤੀਆਂ ਗਈਆਂ ਸਨ।

ਇਸ ਦੇ ਨਾਲ ਹੀ ਰਾਜਧਾਨੀ ‘ਚ ਕੋਰੋਨਾ ਦੇ ਕੁੱਲ ਪੌਜੇਟਿਵ ਮਾਮਲਿਆਂ ਦਾ ਅੰਕੜਾ 5 ਲੱਖ ਤੋਂ ਪਾਰ ਹੋ ਗਿਆ ਹੈ। ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 7,486 ਕੇਸ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਕੋਰੋਨਾ ਦੇ ਕੁੱਲ ਮਾਮਲਿਆਂ ਦਾ ਅੰਕੜਾ 5,03,084 ਹੋ ਗਿਆ ਹੈ। ਦਿੱਲੀ ਸਰਕਾਰ ਵੱਲੋਂ ਜਾਰੀ ਅੰਕੜਿਆਂ ਦੇ ਮੁਤਾਬਕ ਮਹਿਜ਼ 10 ਦਿਨ ‘ਚ ਕਰੀਬ 60 ਹਜਾਰ ਕੋਰੋਨਾ ਦੇ ਕੇਸ ਦਰਜ ਕੀਤੇ ਗਏ ਹਨ। 9 ਨਵੰਬਰ ਤੋਂ 18 ਨਵੰਬਰ ਤਕ ਕੁੱਲ 59,532 ਕੋਰੋਨਾ ਦੇ ਮਾਮਲੇ ਰਿਪੋਰਟ ਹੋਏ ਹਨ।

ਦਿੱਲੀ ‘ਚ ਹੁਣ ਤਕ ਸਾਢੇ ਚਾਰ ਲੱਖ ਲੋਕਾਂ ਨੇ ਕੋਰੋਨਾ ਨੂੰ ਮਾਤ ਵੀ ਦਿੱਤੀ ਹੈ। ਬੀਤੇ 24 ਘੰਟੇ ‘ਚ 6,901 ਮਰੀਜ਼ ਠੀਕ ਹੋਏ ਹਨ ਤੇ ਹੁਣ ਤਕ ਕੁੱਲ 4,52,683 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਦਿੱਲੀ ‘ਚ ਮੌਜੂਦਾ ਕੁੱਲ ਐਕਟਿਵ ਮਰੀਜਾਂ ਦੀ ਸੰਖਿਆਂ 42,458 ਹੈ। ਦਿੱਲੀ ‘ਚ ਕੋਰੋਨਾ ਦੀ ਇਨਫੈਕਸ਼ਨ ਦਰ 12.03 ਫੀਸਦ ਹੈ ਤੇ ਕੋਰੋਨਾ ਨਾਲ ਰਿਕਵਰੀ ਦਰ 89.98 ਫੀਸਦ ਹੈ।