ਅੱਜ ਦੁਪਹਿਰ 12 ਤੋਂ 3 ਵਜੇ ਤੱਕ ਕਿਸਾਨ ਪੂਰੇ ਪੰਜਾਬ ‘ਚ ਕਰਣਗੇ ਚੱਕਾ ਜਾਮ

0
16515

ਚੰਡੀਗੜ੍ਹ | ਕਿਸਾਨਾਂ ਦੇ ਚੱਕਾ ਜਾਮ ਦਾ ਅਸਰ ਅੱਜ ਪੂਰੇ ਪੰਜਾਬ ਵਿੱਚ ਵੇਖਣ ਨੂੰ ਮਿਲੇਗਾ। ਹਰ ਸ਼ਹਿਰ ਅਤੇ ਕਸਬੇ ਵਿੱਚ ਕਿਸਾਨ ਜਥੇਬੰਦੀਆਂ ਅੱਜ ਚੱਕਾ ਜਾਮ ਕਰਣਗੀਆਂ। ਚੱਕਾ ਜਾਮ ਦਾ ਸਮਾਂ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹੋਵੇਗਾ।

ਕਿਸਾਨ ਜਥੇਬੰਦੀਆਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਅੱਜ ਦੁਪਹਿਰ 12 ਤੋਂ 3 ਵਜੇ ਤੱਕ ਸੂਬੇ ਦੇ ਸਾਰੇ ਹਾਈਵੇ ਬੰਦ ਕੀਤੇ ਜਾਣਗੇ।

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਲੀਡਰ ਮਨਦੀਪ ਸਿੰਘ ਨੇ ਦੱਸਿਆ ਕਿ ਸਾਡੀ ਲੜਾਈ ਕੇਂਦਰ ਸਰਕਾਰ ਨਾਲ ਹੈ। 26 ਜਨਵਰੀ ਨੂੰ ਸਰਕਾਰ ਨੇ ਜਿਹੜੇ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਅਸੀਂ ਉਨ੍ਹਾਂ ਦੀ ਰਿਹਾਈ ਮੰਗ ਰਹੇ ਹਾਂ।

ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਬਾਕੀ ਰਾਜਨੀਤਕ ਪਾਰਟੀਆਂ ਵੀ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੀਆਂ ਹਨ।

(Note : ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ  
ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ )