ਆਪਣੇ ਬੱਚੇ ਤੋਂ ਪੀਐਮ ਮੋਦੀ ਨੂੰ ਗੰਦੀਆਂ ਗਾਲ੍ਹਾਂ ਕਢਵਾਉਣ ਵਾਲੀ ਔਰਤ ਖਿਲਾਫ ਸਿੱਖ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ

0
1956

ਗੁਰਦਾਸਪੁਰ (ਸੰਦੀਪ ਕੁਮਾਰ) | ਅੱਜ-ਕੱਲ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਇਕ ਮਾਂ ਆਪਣੇ 3 ਸਾਲ ਦੇ ਛੋਟੇ ਜਿਹੇ ਬੱਚੇ ਤੋਂ ਮੋਦੀ ਨੂੰ ਗੰਦੀਆਂ ਗਾਲ੍ਹਾਂ ਕਢਵਾ ਰਹੀ ਹੈ। ਇਹ ਵੀਡਿਓ ਬੜੀ ਇਤਰਾਜ਼ਯੋਗ ਹੈ।

ਵੀਡਿਓ ਵਾਇਰਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਵਿਚ ਕਾਫੀ ਰੋਸ਼ ਪਾਇਆ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਨੇ ਔਰਤ ਖਿਲਾਫ ਮਾਮਲਾ ਦਰਜ਼ ਕਰਨ ਲਈ ਡੀਐਸਪੀ ਡੇਰਾ ਬਾਬਾ ਨਾਨਕ ਨੂੰ ਸ਼ਿਕਾਇਤ ਦਿੱਤੀ ਹੈ ਅਤੇ ਮੰਗ ਕੀਤੀ ਹੈ ਅਜਿਹੇ ਲੋਕ ਨੌਜਵਾਨੀ ਨੂੰ ਗ਼ਲਤ ਪਾਸੇ ਤੋਰ ਰਹੇ ਹਨ ਇਸ ਲਈ ਇਸ ਉੱਪਰ ਕਾਰਵਾਈ ਕੀਤੀ ਜਾਵੇ।

ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸ਼ੋਸ਼ਲ ਮੀਡੀਆ ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਇਕ ਮਾਂ ਆਪਣੇ 3 ਸਾਲ ਦੇ ਛੋਟੇ ਜਿਹੇ ਬੱਚੇ ਤੋਂ ਮੋਦੀ ਨੂੰ ਗੰਦੀਆਂ ਗਾਲ੍ਹਾਂ ਕਢਵਾ ਰਹੀ ਹੈ। ਇਹ ਬਹੁਤ ਗਲਤ ਹੈ। ਸਿੱਖ ਜਥੇਬੰਦੀਆਂ ਵਿਚ ਕਾਫੀ ਰੋਸ਼ ਹੈ। ਉਹਨਾਂ ਕਿਹਾ ਕਿ ਇਸ ਵੀਡੀਓ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਕਾਫੀ ਠੇਸ ਲਗੀ ਹੈ। ਜਿਸ ਕਾਰਨ ਉਹਨਾਂ ਨੇ ਡੀਐਸਪੀ ਡੇਰਾ ਬਾਬਾ ਨਾਨਕ ਕਵਲਪ੍ਰੀਤ ਸਿੰਘ ਨੂੰ ਸ਼ਿਕਾਇਤ ਦਿਤੀ ਹੈ ਕਿ ਇਸ ਔਰਤ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

(Note : ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ  
ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ )