ਘਰੇਲੂ ਝਗੜੇ ਤੋਂ ਬਾਅਦ ਪਤੀ ਨੇ ਪਤਨੀ ਨੂੰ ਰੌਡ ਨਾਲ ਮਾਰ-ਮਾਰ ਮਾਰਿਆ

0
2010

ਤਰਨਤਾਰਨ (ਬਲਜੀਤ ਸਿੰਘ) | ਇਕ ਪਤੀ ਨੇ ਘਰੇਲੂ ਝਗੜੇ ਤੋਂ ਬਾਅਦ ਆਪਣੀ ਪਤਨੀ ਦੇ ਸਿਰ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ ਹੈ।

ਪਿੰਡ ਚਾਹਲ ਵਿੱਚ ਆਪਣੀ ਪਤਨੀ ਨੂੰ ਮਾਰਨ ਤੋਂ ਬਾਅਦ ਵਿਅਕਤੀ ਫਰਾਰ ਹੋ ਗਿਆ।

ਔਰਤ ਦੇ ਭਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਦਾ ਵਿਆਹ ਚਹਿਲ ਦੇ ਮੇਜਰ ਸਿੰਘ ਨਾਲ ਹੋਇਆ ਸੀ। ਇਨ੍ਹਾਂ ਦੇ 2 ਬੱਚੇ ਹਨ। ਪਤੀ-ਪਤਨੀ ਵਿੱਚ ਅਕਸਰ ਝਗੜਾ ਰਹਿੰਦਾ ਸੀ। ਘਰੇਲੂ ਝਗੜੇ ਵਿੱਚ ਮੇਰੀ ਭੈਣ ਦੀ ਜਾਣ ਚਲੀ ਜਾਣੀ ਹੈ ਇਹ ਅਸੀਂ ਸੋਚਿਆ ਨਹੀਂ ਸੀ।

ਸਰਾਏ ਅਮਾਨਤ ਖਾਂ ਥਾਣੇ ਦੇ ਏਐਸਆਈ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਉੱਤੇ ਕੇਸ ਦਰਜ ਕਰ ਲਿਆ ਗਿਆ ਹੈ। ਅਰੋਪੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੇ ਹਾਂ।

(Note : ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ  
ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ )