ਲੁਧਿਆਣਾ | ਕੋਰੋਨਾ ਦੇ ਮਾਮਲੇ ਵਿੱਚ ਪੰਜਾਬ ਦੇ ਸਭ ਤੋਂ ਪ੍ਰਭਾਵਿਤ ਜ਼ਿਲਿਆਂ ਵਿੱਚੋਂ ਇੱਕ ਲੁਧਿਆਣਾ ਹੈ। ਹੁਣ ਇੱਥੋਂ ਕੋਰੋਨਾ ਦੀ ਇੱਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ।
ਸਮਰਾਲਾ ਦੇ ਸਰਕਾਰੀ ਸਕੂਲ ਦੀ ਮਹਿਲਾ ਟੀਚਰ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਸਿਰਫ 47 ਵਰ੍ਹਿਆਂ ਦੀ ਰਜਿੰਦਰ ਕੌਰ ਸਮਰਾਲਾ ਦੇ ਸਿਹਾਲਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਟੀਚਰ ਸਨ।
ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਡੀਐਮਸੀ ਲੁਧਿਆਣਾ ਭਰਤੀ ਕਰਵਾਇਆ ਗਿਆ ਸੀ। ਪਿਛਲੇ ਇੱਕ ਹਫਤੇ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਅੱਜ ਸਵੇਰੇ 6 ਵਜੇ ਉਨ੍ਹਾਂ ਦੀ ਮੌਤ ਹੋ ਗਈ। ਰਜਿੰਦਰ ਕੌਰ ਦੇ ਪਤੀ ਮੁਸ਼ਕਾਬਾਦ ਦੇ ਸਰਕਾਰੀ ਸਕੂਲ ਵਿੱਚ ਮੁੱਖ ਅਧਿਆਪਕ ਹਨ।
ਸਰਕਾਰੀ ਸਕੂਲ ਕੋਟਾਲਾ ਤੋਂ ਵੀ ਤਿੰਨ ਮਹਿਲਾ ਟੀਚਰਾਂ ਦੇ ਪਾਜ਼ੀਟਿਵ ਆਉਣ ਦੀ ਖਬਰ ਹੈ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)