ਅੰਮ੍ਰਿਤਸਰ | ਪੁਲਿਸ ਦਾ ਵੱਡਾ ਅਹੁੱਦਾ ਛੱਡਣ ਵਾਲੇ ਆਈ ਕੁੰਵਰ ਵਿਜੇ ਪ੍ਰਤਾਪ ਸਿੰਘ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ। ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਲਈ ਹੀ ਅੰਮ੍ਰਿਤਸਰ ਆ ਰਹੇ ਹਨ।
ਕੇਜਰੀਵਾਲ ਨੇ ਟਵੀਟ ਕਰਕੇ ਅੰਮ੍ਰਿਤਸਰ ਆਉਣ ਦੀ ਜਾਣਕਾਰੀ ਦਿੱਤੀ ਹੈ। ਕੇਜਰੀਵਾਲ ਨੇ ਕੁੱਝ ਮਿੰਟ ਪਹਿਲਾਂ ਟਵੀਟ ਕੀਤਾ ਹੈ ਜਿਸ ਵਿੱਚ ਲਿੱਖਿਆ ਹੈ- ਪੰਜਾਬ ਬਦਲਾਅ ਚਾਹੁੰਦਾ ਹੈ, ਸਿਰਫ ਆਮ ਆਦਮੀ ਪਾਰਟੀ ਹੀ ਉਮੀਦ। ਕੱਲ੍ਹ ਅੰਮ੍ਰਿਤਸਰ ਵਿਖੇ ਮਿਲਦੇ ਹਾਂ। ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵੀ ਇਸ ਟਵੀਟ ਨੂੰ ਰੀਟਵੀਟ ਕੀਤਾ ਹੈ।
ਕੁੰਵਰ ਵਿਜੇ ਪ੍ਰਤਾਪ ਤੋਂ ਪਹਿਲਾਂ ਵੀ ਕਈ ਅਫਸਰ ਨੌਕਰੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਚੁੱਕੇ ਹਨ। ਜੇਕਰ ਕੁੰਵਰ ਵਿਜੇ ਪ੍ਰਤਾਪ ਪਾਰਟੀ ਵਿੱਚ ਸ਼ਾਮਿਲ ਹੋ ਜਾਂਦੇ ਹਨ ਤਾਂ ਜ਼ਾਹਿਰ ਤੌਰ ‘ਤੇ ਉਹ ਚੋਣ ਵੀ ਲੱੜਣਗੇ। ਵੇਖਣ ਵਾਲੀ ਗੱਲ ਇਹ ਹੋਵੇਗੀ ਕਿ ਕਿਸ ਲੀਡਰ ਸਾਹਮਣੇ ਚੋਣ ਲੜ੍ਹਦੇ ਹਨ।