ਜਲੰਧਰ | ਮੁਲਾਜ਼ਮਾਂ ਦੀ ਹੜਤਾਲ ਕਾਰਨ ਅੱਜ ਜਲੰਧਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਦੂਜੇ ਪਾਸੇ ਡਾਕਟਰ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਿਵਿਲ ਹਸਪਤਾਲ ਵਿੱਚ ਮਰੀਜਾਂ ਨੂੰ ਨਹੀਂ ਚੈੱਕ ਕਰਣਗੇ।
ਪਨਬਸ ਅਤੇ ਪੀਆਰਟੀਸੀ ਦੀਆਂ ਲਗਭਗ 1300 ਬੱਸਾਂ ਪੂਰੇ ਸੂਬੇ ਵਿੱਚ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਹੜਤਾਲ ਉੱਤੇ ਰਹਿਣਗੀਆਂ। ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਪੱਕਾ ਨਹੀਂ ਕਰ ਰਹੀ ਇਸ ਲਈ ਉਨ੍ਹਾਂ ਨੂੰ ਹੜਤਾਲ ਦਾ ਸਹਾਰਾ ਲੈਣਾ ਪੈ ਰਿਹਾ ਹੈ।
ਛੇਵੇਂ ਪੇਅ ਕਮੀਸ਼ਨ ਦੀਆਂ ਸ਼ਿਫਾਰਸ਼ਾਂ ਖਿਲਾਫ ਸਰਕਾਰੀ ਡਾਕਟਰਾਂ ਨੇ ਸੂਬਾ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸੋਮਵਾਰ ਨੂੰ ਸਰਕਾਰੀ ਹੈਲਥ ਸੈਂਟਰਾਂ ਵਿੱਚ ਸੇਵਾਵਾਂ ਬੰਦ ਰੱਖੀਆਂ ਜਾਣਗੀਆਂ। ਲੜਾਈ-ਝਗੜਿਆਂ ਦੇ ਕੇਸਾਂ ਦੇ ਪਰਚੇ ਵੀ ਡਾਕਟਰ ਨਹੀਂ ਕੱਟਣਗੇ। ਡਾਕਟਰਾਂ ਨੇ ਦੱਸਿਆ ਕਿ ਆਯੁਰਵੈਦਿਕ, ਹੋਮੀਓਪੈਥਿਕ ਅਤੇ ਵੈਟਰਨਰੀ ਸੇਵਾਵਾਂ ਵੀ ਬੰਦ ਰੱਖੀਆਂ ਜਾਣਗੀਆਂ।
(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।