ਖਟਕੜ ਕਲਾਂ ਪਹੁੰਚੇ ਨਵਜੋਤ ਸਿੱਧੂ ਦਾ ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ, ਬੈਰੀਕੇਡ ਤੋੜ ਕੇ ਮੁੱਖ ਮਾਰਗ ‘ਤੇ ਲਾਇਆ ਧਰਨਾ

0
3309

ਬੰਗਾ | ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ 8 ਵਿਧਾਇਕਾਂ ਨਾਲ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਮੱਥਾ ਟੇਕਣ ਖਟਕੜ ਕਲਾਂ ਪਹੁੰਚੇ।

ਪੁਲਿਸ ਵੱਲੋਂ ਕੀਤੇ ਸਖਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਸਿੱਧੂ ਵੱਲੋਂ ਕਿਸਾਨਾਂ ਨਾਲ ਗੱਲਬਾਤ ਨਾ ਕਰਨ ਦਾ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਦੀ ਅਗਵਾਈ ‘ਚ ਕਿਸਾਨਾਂ ਨੇ ਸਖਤ ਵਿਰੋਧ ਕੀਤਾ ਤੇ ਉਨ੍ਹਾਂ ਬੈਰੀਕੇਡ ਤੋੜ ਕੇ ਮੁੱਖ ਮਾਰਗ ‘ਤੇ ਧਰਨਾ ਲਗਾ ਦਿੱਤਾ।

ਜ਼ਿਕਰਯੋਗ ਹੈ ਕਿ ਖਟਕੜ ਕਲਾਂ ਵਿਖੇ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਉਪਰੰਤ ਪੁੱਜਣ ‘ਤੇ ਵੱਡੀ ਗਿਣਤੀ ‘ਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਈਆਂ ਸਨ। ਜਥੇਬੰਦੀਆਂ ਦੇ ਆਗੂਆਂ ਨੇ ਫੈਸਲਾ ਕੀਤਾ ਸੀ ਕਿ ਉਹ ਸਿੱਧੂ ਦਾ ਵਿਰੋਧ ਨਹੀਂ ਕਰਨਗੇ ਸਗੋਂ 10 ਮੈਂਬਰੀ ਕਮੇਟੀ ਕਿਸਾਨ ਵਿਰੋਧੀ ਕਾਨੂੰਨਾਂ ਬਾਰੇ ਗੱਲ ਕਰੇਗੀ ਪਰ ਸਿੱਧੂ ਵੱਲੋਂ ਗੱਲਬਾਤ ਨਾ ਕਰਨ ਦੇ ਰੋਸ ਵਜੋਂ ਉਨ੍ਹਾਂ ਧਰਨਾ ਲਗਾ ਦਿੱਤਾ ਗਿਆ।