ਜਲੰਧਰ ‘ਚ ਹੁਣ ਧਰਨੇ-ਪ੍ਰਦਰਸ਼ਨਾਂ ਲਈ ਲੈਣੀ ਪਏਗੀ ਸਰਕਾਰ ਤੋਂ ਮਨਜ਼ੂਰੀ, ਜ਼ਿਲ੍ਹਾ ਪ੍ਰਸ਼ਾਸਨ ਨੇ ਨਿਰਧਾਰਿਤ ਕੀਤੀਆਂ 9 ਥਾਵਾਂ

0
710

ਜਲੰਧਰ | ਵੱਖ-ਵੱਖ ਸੰਗਠਨਾਂ ਵੱਲੋਂ ਕੀਤੇ ਜਾਂਦੇ ਧਰਨਿਆਂ ਤੋਂ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ, ਨੂੰ ਧਿਆਨ ‘ਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਂਤਮਈ ਧਰਨਿਆਂ ਲਈ 9 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ।

DC ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸ਼ਾਂਤਮਈ ਧਰਨੇ-ਪ੍ਰਦਰਸ਼ਨਾਂ ਲਈ ਥਾਵਾਂ ਦੀ ਚੋਣ ਬਹੁਤ ਸੋਚ-ਵਿਚਾਰ ਮਗਰੋਂ ਕੀਤੀ ਗਈ ਹੈ ਤਾਂ ਜੋ ਵੱਖ-ਵੱਖ ਰਾਜਨੀਤਿਕ ਪਾਰਟੀਆਂ ਜਾਂ ਸੰਸਥਾਵਾਂ ਵੱਲੋਂ ਰੋਸ ਵਿਖਾਵਿਆਂ ਦੌਰਾਨ ਆਮ ਜਨ ਜੀਵਨ ਪ੍ਰਭਾਵਿਤ ਨਾ ਹੋ ਸਕੇ।

ਉਨ੍ਹਾਂ ਦੱਸਿਆ ਕਿ ਸ਼ਾਂਤਮਈ ਧਰਨਿਆਂ ਲਈ ਪੁੱਡਾ ਗਰਾਊਂਡ ਤਹਿਸੀਲ ਕੰਪਲੈਕਸ ਦੇ ਸਾਹਮਣੇ, ਦੇਸ਼ ਭਗਤ ਯਾਦਗਾਰ ਹਾਲ, ਬਰਲਟਨ ਪਾਰਕ, ਦੁਸਹਿਰਾ ਗਰਾਊਂਡ ਜਲੰਧਰ ਕੈਂਟ, ਇੰਪਰੂਵਮੈਂਟ ਟਰੱਸਟ ਗਰਾਊਂਡ ਕਰਤਾਰਪੁਰ, ਦਾਣਾ ਮੰਡੀ ਭੋਗਪੁਰ, ਕਪੂਰਥਲਾ ਰੋਡ ਨਕੋਦਰ ਦਾ ਪੱਛਮੀ ਪਾਸਾ, ਦਾਣਾ ਮੰਡੀ ਪਿੰਡ ਸੈਫ਼ਾਵਾਲਾ (ਫਿਲੌਰ) ਅਤੇ ਨਗਰ ਪੰਚਾਇਤ ਕੰਪਲੈਕਸ ਸ਼ਾਹਕੋਟ ਸ਼ਾਮਿਲ ਹਨ।

ਇਹ ਸਥਾਨ ਕੇਵਲ ਸ਼ਾਂਤਮਈ ਧਰਨਿਆਂ ਲਈ ਹੀ ਨਿਰਧਾਰਿਤ ਕੀਤੇ ਗਏ ਹਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਧਰਨੇ ਤੋਂ ਪਹਿਲਾਂ ਕਮਿਸ਼ਨਰ ਪੁਲਿਸ ਜਾਂ ਸਬੰਧਤ ਉਪ ਮੰਡਲ ਮੈਜਿਸਟਰੇਟ, ਜੋ ਵੀ ਲਾਗੂ ਹੋਵੇ, ਕੋਲੋਂ ਧਰਨੇ ਦੀ ਅਗਾਉਂ ਪ੍ਰਵਾਨਗੀ ਲੈਣੀ ਹੋਵੇਗੀ। ਧਰਨੇ ਦੌਰਾਨ ਕਿਸੇ ਵੀ ਤਰ੍ਹਾਂ ਦਾ ਹਥਿਆਰ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ।

ਧਰਨਾ ਦੇਣ ਵਾਲੀ ਸੰਸਥਾ/ਪਾਰਟੀ ਨੂੰ ਇਹ ਲਿਖਤੀ ਦੇਣਾ ਪਵੇਗਾ ਕਿ ਧਰਨਾ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ। ਇਸੇ ਤਰ੍ਹਾਂ ਧਰਨੇ ਦੌਰਾਨ ਕਿਸੇ ਵੀ ਤਰ੍ਹਾਂ ਦੇ ਗੈਰ-ਕਾਨੂੰਨੀ ਕੰਮ ਕਾਰਨ ਹੋਣ ਵਾਲੇ ਜਾਨੀ ਜਾਂ ਮਾਲੀ ਨੁਕਸਾਨ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਹੋਵੇਗੀ। ਇਹ ਹੁਕਮ 22 ਜੁਲਾਈ 2021 ਤੋਂ ਜਾਰੀ ਹੋਣ ’ਤੇ ਅਗਲੇ 2 ਮਹੀਨਿਆਂ ਤੱਕ ਲਾਗੂ ਰਹਿਣਗੇ।

(Sponsored : ਜਲੰਧਰ ‘ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001)

(ਨੋਟ- ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।