ਜਲੰਧਰ-ਪਠਾਨਕੋਟ ਰੋਡ ‘ਤੇ ਪਿੰਡ ਰਾਏਪੁਰ ਦੀ ਨਹਿਰ ‘ਚੋਂ ਔਰਤ ਦੀ ਲਾਸ਼ ਮਿਲਣ ਨਾਲ ਫੈਲੀ ਦਹਿਸ਼ਤ

0
702

ਜਲੰਧਰ | ਜਲੰਧਰ-ਪਠਾਨਕੋਟ ਰਾਸ਼ਟਰੀ ਮਾਗਰ ‘ਤੇ ਸਥਿਤ ਪਿੰਡ ਰਾਏਪੁਰ ਦੇ ਗੇਟ ਨਾਲ ਲੱਗਦੀ ਇੱਕ ਪੁਲੀ ਕੋਲ ਔਰਤ ਦੀ ਲਾਸ਼ ਮਿਲੀ ਹੈ। ਲਾਸ਼ ਮਿਲਣ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ।

ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਲਾਸ਼ 3-4 ਦਿਨ ਪੁਰਾਣੀ ਲੱਗ ਰਹੀ ਹੈ। ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕ ਔਰਤ ਪ੍ਰਵਾਸੀ ਦੱਸੀ ਜਾ ਰਹੀ ਹੈ, ਜਿਸ ਦੀ ਉਮਰ ਕਰੀਬ 36-37 ਸਾਲ ਲੱਗ ਰਹੀ ਹੈ। ਮ੍ਰਿਤਕਾ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਲਾਸ਼ ਦੇ ਸਿਰ ‘ਤੇ ਸੱਟਾਂ ਦੇ ਵੀ ਨਿਸ਼ਾਨ ਹਨ।

ਪੁਲਿਸ ਦਾ ਕਹਿਣਾ ਹੈ ਕਿ ਕੱਲ ਪੁਲੀ ‘ਚ ਪਾਣੀ ਚੜ੍ਹਨ ਨਾਲ ਹੋ ਸਕਦਾ ਹੈ ਲਾਸ਼ ਪਿੱਛੋਂ ਵਹਿ ਕੇ ਆ ਗਈ ਹੋਵੇ। ਫਿਲਹਾਲ ਪੁਲਿਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

(Sponsored : ਜਲੰਧਰ ‘ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001)

(ਨੋਟ – ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।