ਜਲੰਧਰ | ਜਲੰਧਰ ‘ਚ ਵਾਰਦਾਤਾਂ ਅਤੇ ਗੁੰਡਾਗਰਦੀ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿੱਥੇ ਇੱਕ ਪਾਸੇ ਸਰਕਾਰ ਔਰਤਾਂ ਦੀ ਸੁਰੱਖਿਆ ਦੀ ਗੱਲ ਕਰ ਰਹੀ ਹੈ, ਉਥੇ ਹੀ ਔਰਤਾਂ ਨਾਲ ਛੇੜਛਾੜ ਦੇ ਮਾਮਲੇ ਅਕਸਰ ਸਾਹਮਣੇ ਆ ਰਹੇ ਹਨ।
ਅਜਿਹਾ ਹੀ ਮਾਮਲਾ ਜਲੰਧਰ ਵਿੱਚ ਦੇਖਣ ਨੂੰ ਮਿਲਿਆ, ਜਿਥੇ ਇੱਕ ਔਰਤ ਰਾਤ ਖਾਣਾ ਖਾਣ ਤੋਂ ਬਾਅਦ ਆਪਣੇ ਘਰ ਦੇ ਬਾਹਰ ਜੇ ਪੀ ਨਗਰ (ਹਰਜੀ ਪਾਰਕ ਫਲੈਟਾਂ ਕੋਲ) ਸੈਰ ਕਰ ਰਹੀ ਸੀ ਤੇ ਉਸ ਨੂੰ 2 ਅਣਪਛਾਤੇ ਮੁੰਡਿਆਂ ਨੇ ਛੇੜਨ ਤੋਂ ਬਾਅਦ ਅਸ਼ਲੀਲ ਹਰਕਤ ਵੀ ਕੀਤੀ, ਜਿਸ ਤੋਂ ਬਾਅਦ ਪੀੜਤ ਔਰਤ ਵੱਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ। ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਮਾਨਵ ਅਧਿਕਾਰ ਸੋਸਾਇਟੀ ਦੇ ਲੱਕੀ ਸੰਧੂ ਨੇ ਮੰਗ ਕੀਤੀ ਹੈ ਕਿ ਜੋ ਦੋਸ਼ੀ ਹਨ, ਉਨ੍ਹਾਂ ‘ਤੇ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।












































