ਚੰਡੀਗੜ੍ਹ/ਲੁਧਿਆਣਾ | ਹੁਣ ਮਕਾਨ ਮਾਲਕਾਂ ਨੂੰ ਨੌਕਰਾਂ ਅਤੇ ਕਿਰਾਏਦਾਰਾਂ ਦੀ ਜਾਂਚ ਲਈ ਸਾਂਝ ਕੇਂਦਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਨੇ ਪੂਰੇ ਸੂਬੇ ਲਈ ਇੱਕ ਮੋਬਾਈਲ ਐਪ ਲਾਂਚ ਕੀਤੀ ਹੈ।
ਇਸ ‘ਪੀਪੀਸਾਂਝ ਐਪ’ ਨੂੰ ਗੂਗਲ ਪਲੇ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਐਪ ਰਾਹੀਂ ਮਕਾਨ ਮਾਲਕ ਮੋਬਾਈਲ ‘ਚ ਰਜਿਸਟਰ ਕਰਕੇ ਫੀਸ ਅਦਾ ਕਰ ਸਕਣਗੇ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ- ਮਾਲਕਾਂ ਵੱਲੋਂ ਨੌਕਰਾਂ, ਕਿਰਾਏਦਾਰਾਂ ਅਤੇ ਕਰਮਚਾਰੀਆਂ ਦੀ ਜਲਦ ਤਸਦੀਕ ਕਰਨ ਲਈ ਇੱਕ ਮੋਬਾਈਲ ਪਲੇਟਫਾਰਮ ਲਾਂਚ ਕੀਤਾ ਗਿਆ ਹੈ।
ਇਸ ਵਿਸ਼ੇਸ਼ ਐਪ ਨਾਲ ਲੋਕਾਂ ਨੂੰ ਸਾਂਝ ਕੇਂਦਰ ਜਾਂ ਪੁਲਿਸ ਸਟੇਸ਼ਨ ਜਾਣ ਦੀ ਲੋੜ ਨਹੀਂ ਹੋਵੇਗੀ। ਆਪਣੇ ਮੋਬਾਈਲ ਨਾਲ ਹੀ ਜਾਂਚ ਕਰਵਾ ਸਕਦੇ ਹਨ।
ਡੀਜੀਪੀ ਨੇ ਕਿਹਾ ਕਿ ਨੌਕਰਾਂ ਦੀ ਪੁਲਿਸ ਤਸਦੀਕ ਕਰਵਾਉਣੀ ਚਾਹੀਦੀ ਹੈ ਤਾਂ ਜੋ ਕਿਸੇ ਅਪਰਾਧ ਦੀ ਸਥਿਤੀ ‘ਚ ਮਦਦ ਮਿਲ ਸਕੇ।
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਇਸ ਐਪ ਨੂੰ ਖਾਸ ਤੌਰ ‘ਤੇ ਨੌਕਰਾਂ ਵੱਲੋਂ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਲਾਂਚ ਕੀਤਾ ਗਿਆ ਹੈ।
ਐਪ ਰਾਹੀਂ ਪੁਲਿਸ ਵੈਰੀਫਿਕੇਸ਼ਨ ਲਈ 200 ਰੁਪਏ ਦੀ ਫੀਸ ਦੇਣੀ ਪਏਗੀ। ‘ਪੀਪੀਸਾਂਝ ਐਪ’ ਨੂੰ ਗੂਗਲ ਪਲੇ ਸਟੋਰ ਤੋਂ ਡਾਊੂੁਨਲੋਡ ਕੀਤਾ ਜਾ ਸਕਦਾ ਹੈ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)