ਬੇਗੋਵਾਲ (ਕਪੂਰਥਲਾ) | ਪਿੰਡ ਹੱਸੂਵਾਲ ‘ਚ ਕਲਯੁਗੀ ਮਾਂ ਵੱਲੋਂ ਆਪਣੇ ਹੀ ਮਾਸੂਮ ਬੱਚੇ ਨੂੰ ਜ਼ਹਿਰੀਲੀ ਚੀਜ਼ ਖੁਆ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਮਿਹਨਤ-ਮਜ਼ਦੂਰੀ ਕਰਦਾ ਹੈ, ਉਸ ਦੇ 2 ਲੜਕੇ ਹਨ, ਜਿਨ੍ਹਾਂ ‘ਚੋਂ ਵੱਡਾ ਅਭਿਜੋਤ ਸਿੰਘ (7 ਸਾਲ) ਤੇ ਛੋਟਾ ਦਿਲਜੋਤ ਸਿੰਘ ਹੈ।
ਦਿਲਜੋਤ ਸਿੰਘ ਨੂੰ ਬਲਦੇਵ ਸਿੰਘ ਵਾਸੀ ਖਡੂਰ ਸਾਹਿਬ ਨੂੰ ਗੋਦ ਦਿੱਤਾ ਹੋਇਆ ਹੈ। ਉਸ ਨੇ ਦੱਸਿਆ ਕਿ ਉਹ ਹੱਸੂਵਾਲ ‘ਚ ਨਵਾਂ ਮਕਾਨ ਬਣਾ ਰਿਹਾ ਹੈ ਪਰ ਉਸ ਦੀ ਪਤਨੀ ਸਰਬਜੀਤ ਕੌਰ ਮਕਾਨ ਪਿੰਡ ਦੀ ਬਜਾਏ ਬੇਗੋਵਾਲ ਬਣਾਉਣ ਨੂੰ ਲੈ ਕੇ ਲੜਾਈ-ਝਗੜਾ ਕਰਦੀ ਰਹਿੰਦੀ ਸੀ।
ਹਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਕੰਮ ਤੋਂ ਵਾਪਸ ਘਰ ਆਇਆ ਤਾਂ ਅਭਿਜੋਤ ਉਸ ਨੂੰ ਕਹਿਣ ਲੱਗਾ ਕਿ ਮਾਂ ਨੇ ਮੈਨੂੰ ਧੱਕੇ ਨਾਲ ਕੌੜੀ ਚੀਜ਼ ਖੁਆ ਦਿੱਤੀ ਹੈ। ਪਤਾ ਲਗਾਉਣ ‘ਤੇ ਉਹ ਅਭਿਜੋਤ ਨੂੰ ਪਿੰਡ ਦੇ ਸਾਬਕਾ ਸਰਪੰਚ ਪੂਰਨ ਸਿੰਘ ਨੂੰ ਨਾਲ ਲੈ ਕੇ ਜਲੰਧਰ ਇਲਾਜ ਲਈ ਚਲੇ ਗਏ ਪਰ ਰਸਤੇ ‘ਚ ਹੀ ਬੱਚੇ ਦੀ ਮੌਤ ਹੋ ਗਈ।
ਥਾਣਾ ਬੇਗੋਵਾਲ ਦੀ ਪੁਲਿਸ ਨੇ ਹਰਜੀਤ ਸਿੰਘ ਦੇ ਬਿਆਨਾਂ ‘ਤੇ ਸਰਬਜੀਤ ਸਿੰਘ ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)







































