ਮੁੜ ਬੰਦ ਹੋ ਸਕਦੇ ਨੇ ਪੰਜਾਬ ਦੇ ਸਕੂਲ, ਲੁਧਿਆਣਾ ਦੇ 2 ਸਕੂਲਾਂ ‘ਚੋਂ 20 ਕੋਰੋਨਾ ਕੇਸ ਆਉਣ ਮਗਰੋਂ ਪੜ੍ਹੋ ਸਿੱਖਿਆ ਮੰਤਰੀ ਨੇ ਕੀ ਕਿਹਾ

0
1343

ਚੰਡੀਗੜ੍ਹ | ਪੰਜਾਬ ਵਿੱਚ ਸਕੂਲ ਮੁੜ ਬੰਦ ਹੋ ਸਕਦੇ ਹਨ। ਇਹ ਸੰਕੇਤ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਕੋਰੋਨਾ ਕੇਸ ਸਾਹਮਣੇ ਆਉਣ ਮਗਰੋਂ ਮਿਲੇ ਹਨ। ਬੇਸ਼ੱਕ ਇਸ ਬਾਰੇ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਪਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਹੈ ਕਿ ਜੇ ਲੋੜ ਪਈ ਤਾਂ ਸਕੂਲ ਬੰਦ ਕੀਤੇ ਜਾ ਸਕਦੇ ਹਨ।

ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਇਸ ਸਬੰਧੀ ਪੰਜਾਬ ਦੇ ਚੀਫ ਸੈਕਟਰੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਜਾ ਰਹੀ ਹੈ। ਜ਼ਮੀਨੀ ਸਥਿਤੀ ਦੀ ਪੜਚੋਲ ਕਰਨ ਤੋਂ ਬਾਅਦ ਜੇ ਲੋੜ ਪਈ ਤਾਂ ਸਕੂਲ ਮੁੜ ਬੰਦ ਕੀਤੇ ਜਾ ਸਕਦੇ ਹਨ।

ਲੁਧਿਆਣਾ ਦੇ 2 ਸਕੂਲਾਂ ਦੇ 20 ਬੱਚੇ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਨਿਊ ਸੁਭਾਸ਼ ਨਗਰ ਤੇ ਕੈਲਾਸ਼ ਨਗਰ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ 20 ਬੱਚੇ ਕੋਰੋਨਾ ਦੀ ਲਪੇਟ ਵਿੱਚ ਆਏ ਹਨ। ਸਿਹਤ ਅਧਿਕਾਰੀ ਨੇ ਦੱਸਿਆ ਕਿ ਕੈਲਾਸ਼ ਨਗਰ ਦੇ ਸਰਕਾਰੀ ਸਕੂਲ ਵਿੱਚ ਪੜ੍ਹਦੇ 12 ਬੱਚੇ, ਜਦਕਿ ਨਿਊ ਸੁਭਾਸ਼ ਨਗਰ ਦੇ 8 ਬੱਚੇ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਨੇ ਦੋਵਾਂ ਸਕੂਲਾਂ ਵਿੱਚ ਜਾ ਕੇ ਬੱਚਿਆਂ ਦੇ ਰੈਪਿਡ ਟੈਸਟ ਕੀਤੇ ਸਨ। 41 ਟੈਸਟਾਂ ਦੀ ਜਾਂਚ ਦੌਰਾਨ 20 ਬੱਚੇ ਕੋਰੋਨਾ ਪ੍ਰਭਾਵਿਤ ਪਾਏ ਗਏ। ਸਿਹਤ ਵਿਭਾਗ ਵੱਲੋਂ ਬੱਚਿਆਂ ਦੇ ਆਰਟੀਪੀਸੀ ਸੈਂਪਲ ਜਾਂਚ ਲਈ ਪਟਿਆਲਾ ਲੈਬ ਵਿੱਚ ਭੇਜੇ ਜਾ ਚੁੱਕੇ ਹਨ।

Latest Update : ਲੁਧਿਆਣਾ ਤੋਂ ਬਾਅਦ ਹੁਣ ਹੁਸ਼ਿਆਰਪੁਰ ‘ਚ ਵੀ 6 ਬੱਚੇ ਕੋਰੋਨਾ POSITIVE, ਸਕੂਲ ਐਤਵਾਰ ਤੱਕ ਬੰਦ

Video : ਘਰ ਚਲਾਉਣ ਲਈ LLB ਦੀ ਪੜ੍ਹਾਈ ਛੱਡ ਇਸ ਲੜਕੀ ਨੂੰ ਸ਼ੁਰੂ ਕਰਨਾ ਪਿਆ ਟੀ-ਸਟਾਲ 

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)