ਚੰਡੀਗੜ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਨਿੱਜੀ ਥਰਮਲ ਪਲਾਂਟਾਂ ਤੋਂ ਬਿਜਲੀ ਖਰੀਦ ਸਮਝੌਤਿਆਂ (ਪੀਪੀਏ) ‘ਤੇ ਮੁੜ ਵਿਚਾਰ ਕਰੇਗੀ। ਇਹ ਸਮਝੋਤੇ ਕਰਕੇ ਅਕਾਲੀਆਂ ਨੇ ਸੂਬੇ ਅਤੇ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਸੀ। ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਸਰਕਾਰੀ ਪਲਾਂਟ ਦਾ ਉਤਪਾਦਨ ਘੱਟਣ ਹੋ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨਿੱਜੀ ਬਿਜਲੀ ਉਤਪਾਦਕਾਂ ਨਾਲ ਬਿਜਲੀ ਦਰਾਂ ਹੋਰ ਕਿਫਾਇਤੀ ਬਣਾਉਣ ਲਈ ਕੰਮ ਕਰੇਗੀ। ਪੰਜਾਬ ਯੂਥ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਨੂੰ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ‘ਚ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਦੇ ਵਿੱਤੀ ਹਾਲਤ ਸੁਧਰ ਰਹੀ ਹੈ।
ਕੈਪਟਨ ਨੇ ਆਪਣੀ ਸਰਕਾਰ ਦੀਆਂ ਖੇਤੀਬਾੜੀ, ਸਿੱਖਿਆ ਅਤੇ ਹੋਰ ਵੱਖ-ਵੱਖ ਖੇਤਰਾਂ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਯੂਥ ਵਿੰਗ ਨੂੰ ਇਕ ਮਿਸ਼ਨ ਦੇ ਰੂਪ ‘ਚ ਵੱਖ-ਵੱਖ ਪਹਿਲਕਦਮੀਆਂ ‘ਚ ਸਹਿਯੋਗ ਦੇਣ ਲਈ ਕਿਹਾ। ਇਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਪਰਮਿੰਦਰ ਸਿੰਘ ਪਿੰਕੀ, ਦਰਸ਼ਨ ਲਾਲ, ਕੈਪਟਨ ਸੰਦੀਪ ਸੰਧੂ, ਜਗਦੀਪ ਸਿੰਘ ਸਿੱਧੂ, ਕ੍ਰਿਸ਼ਨਾ ਵੀ ਪੰਜਾਬ ਯੂਥ ਕਾਂਗਰਸ ਦੀ ਟੀਮ ਨਾਲ ਮੌਜੂਦ ਸਨ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।