ਕਿਸਾਨ ਡੀਸੀ ਦਫਤਰ ਅੱਗੇ ਲਿਆ ਕੇ ਛੱਡਣਗੇ ਆਵਾਰਾ ਪਸ਼ੂ, ਦਾਣਾ ਮੰਡੀ ‘ਚ ਆਵਾਰਾ ਪਸ਼ੂਆਂ ਦੀਆਂ ਟ੍ਰਾਲੀਆਂ ਭਰ ਕੇ ਤਿਆਰ

0
3368

ਜਲੰਧਰ. ਆਵਾਰਾ ਪਸ਼ੂਆਂ ਦੀ ਸਮੱਸਿਆ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਇਹ ਪਸ਼ੂ ਕਿਸਾਨਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਸੜਕਾਂ ਤੇ ਦੁਰਘਟਨਾਵਾਂ ਦਾ ਮੁੱਖ ਕਾਰਨ ਬਣਦੇ ਹਨ। ਜਿਸਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਪਹਿਲਾਂ ਵੀ ਪ੍ਰਸ਼ਾਸਨ ਨੂੰ 14 ਤਰੀਕ ਨੂੰ ਮੰਗ-ਪੱਤਰ ਦਿੱਤਾ ਸੀ ਕਿ 17 ਤਾਰੀਖ ਤਕ ਜੇਕਰ ਇਸਦਾ ਕੋਈ ਹੱਲ ਨਹੀਂ ਕੀਤਾ ਗਿਆ ਤਾਂ ਅਸੀਂ ਇਹਨਆਂ ਪਸ਼ੂਆਂ ਨੂੰ ਲਿਆ ਕੇ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਛੱਡਾਂਗੇ।

ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਉਹਨਾਂ ਦੀ ਇਸ ਗੱਲ ਤੇ ਕੋਈ ਗੌਰ ਨਹੀਂ ਕੀਤਾ। ਉਹ ਅੱਜ ਮਜਬੂਰਨ ਆਪਣੀ ਯੂਨੀਅਨ ਦੇ ਨਾਲ ਜਲੰਧਰ ਦੇ ਪ੍ਰਤਾਪਪੁਰਾ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਥੋੜ੍ਹੀ ਹੀ ਦੇਰ ਬਾਅਦ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਇਹਨਆਂ ਪਸ਼ੂਆਂ ਨੂੰ ਛੱਡਿਆ ਜਾਵੇਗਾ।

ਏਡੀਸੀ ਨੇ ਕਿਹਾ ਸਮੱਸਿਆ ਦਾ ਹਲ ਮਿਲ ਕੇ ਕਰਨਾ ਚਾਹੀਦਾ ਹੈ

ਉਧਰ ਦੂਸਰੇ ਪਾਸੇ ਜਲੰਧਰ ਦੇ ਏਡੀਸੀ ਜਸਬੀਰ ਸਿੰਘ ਦਾ ਕਹਿਣਾ ਹੈ ਕਿ ਕਿਸਾਨ ਭਾਈਚਾਰੇ ਨੂੰ ਸਭ ਦੀ ਸਮੱਸਿਆ ਨੂੰ ਸਮਝਣਾ ਚਾਹੀਦਾ ਹੈ, ਇਹ ਸਿਰਫ ਕਿਸਾਨਾਂ ਦੀ ਹੀ ਨਹੀਂ ਬਲਕਿ ਹੋਰ ਆਮ ਲੋਕਾਂ ਦੀ ਵੀ ਸਮੱਸਿਆ ਹੈ ਤੇ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਇਸ ਸਮੱਸਿਆ ਤੇ ਸੋਚ ਵਿਚਾਰ ਕਰਕੇ ਹੱਲ ਕੱਢਣਾ ਚਾਹੀਦਾ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।