ਭਾਜਪਾ ਦੇ ਪੰਜਾਬ ਪ੍ਰਧਾਨ ਨੇ ਕਿਹਾ- ਸਰਕਾਰ ਗੱਲ ਕਰਨ ਲਈ ਤਿਆਰ, ਕਿਸਾਨ ਆਪਣੀ ਜ਼ਿੱਦ ਛੱਡਣ

0
1014

ਜਲੰਧਰ | ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਜਲੰਧਰ ਪੁੱਜੇ, ਜਿਥੇ ਉਨ੍ਹਾਂ ਪਾਰਟੀ ਵਰਕਰਾਂ ਨਾਲ 2022 ਦੀਆਂ ਚੋਣਾਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਕਿਸਾਨਾਂ ਵੱਲੋਂ ਭਾਰੀ ਇਕੱਠ ਕਰਕੇ ਅਸ਼ਵਨੀ ਸ਼ਰਮਾ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ।

ਕਿਸਾਨਾਂ ਦੇ ਦਿੱਲੀ ਮੋਰਚੇ ਬਾਰੇ ਗੱਲ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੈ ਪਰ ਕਿਸਾਨ ਆਪਣੀ ਜ਼ਿੱਦ ‘ਤੇ ਅੜੇ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 5 ਮੈਂਬਰੀ ਕਮੇਟੀ ਬਣਾ ਕੇ ਇਸ ਪੂਰੇ ਮਾਮਲੇ ਦਾ ਹੱਲ ਕਰਨ ਦੀ ਗੱਲ ਵੀ ਆਖੀ ਗਈ ਹੈ। 

ਅਸ਼ਵਨੀ ਸ਼ਰਮਾ ਨੇ ਕਾਂਗਰਸ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਵੱਲੋਂ ਕਸ਼ਮੀਰ ਮੁੱਦੇ ‘ਤੇ ਦਿੱਤੇ ਬਿਆਨ ਦੀ ਉਨ੍ਹਾਂ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਇਸ ਪੂਰੇ ਮਾਮਲੇ ‘ਤੇ ਆਪਣਾ ਬਿਆਨ ਸਪੱਸ਼ਟ ਕਰਨ।

(ਨੋਟ– ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।