Punjab Weather Alert : ਪੰਜਾਬ ‘ਚ ਮੁੜ ਬਦਲੇਗਾ ਮੌਸਮ, ਜਾਣੋ ਅਗਲੇ 3 ਦਿਨ ਕਿੱਥੇ-ਕਿੱਥੇ ਪਏਗਾ ਮੀਂਹ

0
476

ਚੰਡੀਗੜ੍ਹ | ਪੰਜਾਬ ‘ਚ ਮੌਸਮ ਦਾ ਮਿਜਾਜ਼ ਫਿਰ ਤੋਂ ਬਦਲੇਗਾ। ਸੂਬੇ ਵਿੱਚ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਚੰਡੀਗੜ੍ਹ ਮੁਤਾਬਕ 27 ਅਗਸਤ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੰਮ੍ਰਿਤਸਰ, ਬਠਿੰਡਾ, ਅਨੰਦਪੁਰ ਸਾਹਿਬ ਤੇ ਜਲੰਧਰ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ 29 ਅਗਸਤ ਤੱਕ ਬੱਦਲ ਛਾਏ ਰਹਿਣਗੇ ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਪਹਾੜੀ ਖੇਤਰਾਂ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਲੋਕ ਪਿਛਲੇ ਕਈ ਦਿਨਾਂ ਤੋਂ ਗਰਮੀ ਦੀ ਮਾਰ ਸਹਿਣ ਲਈ ਮਜਬੂਰ ਹਨ। ਗਰਮੀ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਲੋਕ ਗਰਮੀ ਤੋਂ ਪ੍ਰੇਸ਼ਾਨ ਹਨ।

ਮੌਸਮ ਵਿਭਾਗ ਮੁਤਾਬਕ ਇਸ ਸਮੇਂ ਦੌਰਾਨ ਹਵਾਵਾਂ 10 ਤੋਂ 15 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਵੀ ਚੱਲ ਸਕਦੀਆਂ ਹਨ, ਜਦੋਂਕਿ ਵੱਧ ਤੋਂ ਵੱਧ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਭਵਿੱਖਬਾਣੀ ਸਹੀ ਸਾਬਤ ਹੋਈ ਤੇ ਮੀਂਹ ਪਿਆ ਤਾਂ ਇਸ ਦਾ ਫ਼ਸਲਾਂ ਨੂੰ ਲਾਭ ਹੋਵੇਗਾ। ਇਸ ਵਾਰ ਮੌਨਸੂਨ ਪੰਜਾਬ ‘ਤੇ ਬਹੁਤ ਮਿਹਰਬਾਨ ਦਿਖਾਈ ਦੇ ਰਿਹਾ ਹੈ। ਇਸ ਤੋਂ ਇਲਾਵਾ ਹਿਮਾਚਲ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਦਾ ਪ੍ਰਭਾਵ ਤਾਪਮਾਨ ‘ਤੇ ਸਾਫ਼ ਨਜ਼ਰ ਆ ਰਿਹਾ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)