ਅਮਰੀਕਾ ‘ਚ 26 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

0
2301

ਇੰਡੀਆਨਾ | ਅਮਰੀਕਾ ਦੇ ਸੂਬੇ ਇੰਡੀਆਨਾ ‘ਚ 26 ਸਾਲਾ ਪੰਜਾਬੀ ਨੌਜਵਾਨ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਪਛਾਣ ਪਟਿਆਲਾ ਜ਼ਿਲ੍ਹੇ ਦੇ ਪਿੰਡ ਮਾਣਕਪੁਰ ਖੇੜਾ ਦੇ ਰਣਜੀਤ ਸਿੰਘ ਵਜੋਂ ਹੋਈ ਹੈ, ਜੋ ਇਕ ਸਾਲ ਪਹਿਲਾਂ ਹੀ ਅਮਰੀਕਾ ਆਇਆ ਸੀ।

ਰਣਜੀਤ ਸਿੰਘ ਦੇ ਦੋਸਤ ਸਿਮਰਨਜੀਤ ਸਿੰਘ ਵੱਲੋਂ ਉਸ ਦੇ ਅੰਤਿਮ ਸੰਸਕਾਰ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ Go Fund Me ਪੇਜ ਬਣਾਇਆ ਗਿਆ ਹੈ, ਜਿਸ ਦੀ ਖਬਰ ਮੁਤਾਬਕ ਰਣਜੀਤ ਸਿੰਘ ਗੈਸ ਸਟੇਸ਼ਨ ‘ਤੇ ਕੰਮ ਕਰਦਾ ਸੀ। ਜਦੋਂ ਉਹ ਕੰਮ ਤੋਂ ਵਾਪਸ ਘਰ ਜਾ ਰਿਹਾ ਸੀ ਤਾਂ ਉਸ ਨੂੰ ਕਿਸੇ ਨੇ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ। ਜ਼ਖਮੀ ਹਾਲਤ ‘ਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।

ਇੰਡੀਆਨਾ ਸੂਬੇ ਦੇ ਡੈਵਿਲ ਅਤੇ ਮਨਸੀ ਸ਼ਹਿਰਾਂ ‘ਚ ਬੀਤੇ ਵੀਰਵਾਰ ਨੂੰ ਗੋਲੀਬਾਰੀ ਦੀਆਂ 2 ਘਟਨਾਵਾਂ ਵਾਪਰੀਆਂ ਅਤੇ 2 ਦੀ ਮੌਤ ਹੋ ਗਈ। ਉਥੇ ਹੀ ਪੁਲੀਸ ਵੱਲੋਂ ਮ੍ਰਿਤਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਪਰ ਸਿਮਰਨਜੀਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਹੀ ਲੱਗ ਰਿਹਾ ਹੈ ਕਿ ਰਣਜੀਤ ਸਿੰਘ ਦੀ ਮੌਤ ਇਨ੍ਹਾਂ ਗੋਲੀਬਾਰੀ ਦੀਆਂ ਘਟਨਾਵਾਂ ‘ਚ ਹੀ ਹੋਈ।