ਚੰਡੀਗੜ੍ਹ : 2 ਟਰੱਕਾਂ ਦੀ ਭਿਆਨਕ ਟੱਕਰ ‘ਚ ਫਸੀ ਮਹਿਲਾ ਕਾਂਸਟੇਬਲ ਨੂੰ ਕ੍ਰੇਨ ਦੀ ਮਦਦ ਨਾਲ ਕੱਢਿਆ ਬਾਹਰ

0
1226

ਚੰਡੀਗੜ੍ਹ | ਚੰਡੀਗੜ੍ਹ ਤੋਂ ਇਕ ਵੱਡੇ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਸੈਕਟਰ-26 ‘ਚ ਅੱਜ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ 2 ਟਰੱਕਾਂ ਦੀ ਭਿਆਨਕ ਟੱਕਰ ਹੋ ਗਈ।

ਇਸ ਦੌਰਾਨ ਮਹਿਲਾ ਕਾਂਸਟੇਬਲ ਇਨ੍ਹਾਂ ਗੱਡੀਆਂ ਵਿਚਾਲੇ ਫਸ ਗਈ। ਹਾਲਾਂਕਿ ਹਾਦਸੇ ‘ਚ 4 ਲੋਕ ਜ਼ਖਮੀ ਹੋਏ ਹਨ। ਮਹਿਲਾ ਕਾਂਸਟੇਬਲ ਨੂੰ ਬਾਹਰ ਕੱਢਣ ਲਈ ਕ੍ਰੇਨ ਦੀ ਮਦਦ ਲਈ ਗਈ। ਉਸ ਦੇ ਪੈਰਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ।

ਫਿਲਹਾਲ ਮਹਿਲਾ ਕਾਂਸਟੇਬਲ ਨੂੰ ਜ਼ਖਮੀ ਹਾਲਤ ਵਿੱਚ ਪੀਜੀਆਈ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੇ ਅਧਿਕਾਰੀ ਅਤੇ ਭਾਰੀ ਪੁਲਿਸ ਫੋਰਸ ਮੌਕੇ ’ਤੇ ਪਹੁੰਚੀ।

ਜਾਣਕਾਰੀ ਅਨੁਸਾਰ ਇਹ ਟਰੱਕ ਆਰਬੀਆਈ ਦੇ ਸਨ, ਜਿਨ੍ਹਾਂ ‘ਚ ਜ਼ਿਆਦਾਤਰ ਮਹਿਲਾ ਕਾਂਸਟੇਬਲ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਕੈਸ਼ ਨਾਲ ਲੱਦੇ ਇਹ ਟਰੱਕ ਇਕ ਲਾਈਨ ‘ਚ ਚੱਲ ਰਹੇ ਸਨ ਕਿ ਸਭ ਤੋਂ ਅੱਗੇ ਚੱਲ ਰਹੇ ਟਰੱਕ ਦੇ ਅੱਗੇ ਅਚਾਨਕ ਇਕ ਗੱਡੀ ਰੁਕੀ ਤੇ ਟਰੱਕ ਨੇ ਬ੍ਰੇਕ ਲਾ ਦਿੱਤੀ, ਜਿਸ ਨਾਲ ਇਹ ਹਾਦਸਾ ਵਾਪਰਿਆ।

ਹਾਦਸੇ ਦੌਰਾਨ ਕਈ ਮਹਿਲਾ ਕਰਮਚਾਰੀਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਮੈਡੀਕਲ ਸਹਾਇਤਾ ਦਿੱਤੀ ਜਾ ਰਹੀ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)