ਜਲੰਧਰ | ਜਲੰਧਰ-ਪਠਾਨਕੋਟ ਹਾਈਵੇ ‘ਤੇ ਸਥਿਤ ਸਰਾਭਾ ਨਗਰ ਦੇ ਕੋਲ ਸੜਕ ਹਾਦਸੇ ‘ਚ ਨੌਜਵਾਨ ਦੇ ਉਪਰੋਂ ਵਾਹਨ ਲੰਘ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਿਤ ਮਹਿਤਾ ਵਾਸੀ ਸੰਤੋਖਪੁਰਾ ਵਜੋਂ ਹੋਈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਧੋਗੜੀ ਰੋਡ ‘ਤੇ ਸਥਿਤ ਇਕ ਪ੍ਰਾਈਵੇਟ ਫੈਕਟਰੀ ਵਿੱਚ ਸੁਪਰਵਾਈਜ਼ਰ ਦੇ ਤੌਰ ‘ਤੇ ਕੰਮ ਕਰਦਾ ਸੀ। ਉਹ ਮੋਟਰਸਾਈਕਲ ‘ਤੇ ਕੰਮ ‘ਤੇ ਜਾ ਰਿਹਾ ਸੀ। ਇਸ ਦੌਰਾਨ ਜਿਵੇਂ ਹੀ ਉਹ ਸਰਾਭਾ ਨਗਰ ਕੋਲ ਪਹੁੰਚਿਆ ਤਾਂ ਸਾਈਕਲ ‘ਤੇ ਜਾ ਰਹੇ ਇਕ ਵਿਅਕਤੀ ਨਾਲ ਉਸ ਦੀ ਟੱਕਰ ਹੋ ਗਈ ਤੇ ਉਹ ਹਾਈਵੇ ਵੱਲ ਡਿੱਗ ਗਿਆ।
ਇਸ ਮੌਕੇ ਉਸ ਦੇ ਉਪਰੋਂ ਅਣਪਛਾਤਾ ਵਾਹਨ ਲੰਘ ਗਿਆ, ਜਿਸ ਕਾਰਨ ਕੁਝ ਹੀ ਮਿੰਟਾਂ ‘ਚ ਉਸ ਦੀ ਮੌਤ ਹੋ ਗਈ। ਲੋਕਾਂ ਨੇ ਘਟਨਾ ਦੀ ਸੂਚਨਾ ਥਾਣਾ 8 ਦੀ ਪੁਲਿਸ ਨੂੰ ਦਿੱਤੀ। ਪੁਲਿਸ ਇਕ ਘੰਟੇ ਤੱਕ ਘਟਨਾ ਸਥਾਨ ‘ਤੇ ਨਹੀਂ ਪਹੁੰਚੀ। ਲਾਸ਼ ਸੜਕ ‘ਤੇ ਪਈ ਰਹੀ ਤੇ ਲੋਕ ਵੀਡੀਓ ਬਣਾਉਂਦੇ ਰਹੇ।
(ਨੋਟ– ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।







































