ਜਲੰਧਰ | ਜਲੰਧਰ ‘ਚ ਪੁਲਿਸ ਨੇ ਮਕਸੂਦਾਂ ਨਾਲ ਲੱਗਦੇ ਪਿੰਡ ਸ਼ੇਖੇ ‘ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਦੀ ਛਾਪੇਮਾਰੀ ਦੌਰਾਨ ਉਥੇ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਕੁਝ ਜੋੜਿਆਂ ਨੂੰ ਇਤਰਾਜ਼ਯੋਗ ਹਾਲਤ ‘ਚ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸ਼ੇਖੇ ਪਿੰਡ ‘ਚ ਦੇਹ ਵਪਾਰ ਦਾ ਅੱਡਾ ਚੱਲ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਦੀ ਇਕ ਟੀਮ ਨੇ ਇਥੇ ਰੇਡ ਕੀਤੀ ਤੇ ਕਈ ਲੜਕੇ-ਲੜਕੀਆਂ ਨੂੰ ਹਿਰਾਸਤ ‘ਚ ਲਿਆ।
(ਨੋਟ– ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।