ਅਸਲਾ ਤੇ ਵਿਸਫੋਟਕ ਪਦਾਰਥ ਸਣੇ 3 ਕਾਰ ਸਵਾਰ ਕਾਬੂ

0
1747

ਤਰਨਤਾਰਨ (ਬਲਜੀਤ ਸਿੰਘ) | ਭਿੱਖੀਵਿੰਡ ਪੁਲਸ ਨੇ ਵਿਸਫੋਟਕ ਪਦਾਰਥਾਂ ਸਣੇ 3 ਵਿਅਕਤੀਆਂ ਨੂੰ ਸਵਿਫਟ ਕਾਰ ਸਣੇ ਕਾਬੂ ਕੀਤਾ ਹੈ।

ਥਾਣਾ ਭਿੱਖੀਵਿੰਡ ਦੇ ਐੱਸਐੱਚਓ ਨਵਦੀਪ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਸਮੇਤ ਭਗਵਾਨਪੁਰਾ ਮੋੜ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੂੰ ਇਕ ਸ਼ੱਕੀ ਕਾਰ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਉਨ੍ਹਾਂ ਨੇ ਰੁਕਣ ਦਾ ਇਸ਼ਾਰਾ ਕੀਤਾ ਪਰ ਕਾਰ ਸਵਾਰਾਂ ਨੇ ਗੱਡੀ ਭਜਾ ਲਈ, ਜਿਸ ਤੋਂ ਬਾਅਦ ਪੁਲਸ ਨੇ ਬੈਰੀਕੇਡ ਲਾ ਕੇ ਗੱਡੀ ਨੂੰ ਕਾਬੂ ਕਰ ਲਿਆ।

ਗੱਡੀ ‘ਚ ਸਵਾਰ ਕੁਝ ਵਿਅਕਤੀਆਂ ਨੇ ਪੁਲਸ ਪਾਰਟੀ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਪੁਲਸ ਨੇ ਕਾਬੂ ਕਰ ਲਿਆ। ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ ਇਕ ਪਿਸਤੌਲ, 11 ਰੌਂਦ, 1 ਮੈਗਜ਼ੀਨ, ਇਕ ਆਈਈਡੀ ਵਿਸਫੋਟਕ ਪਦਾਰਥ ਤੇ ਇਕ ਹੈਂਡ ਗ੍ਰਨੇਡ ਬਰਾਮਦ ਹੋਇਆ। ਆਰੋਪੀ ਮੋਗਾ ਜ਼ਿਲੇ ਨਾਲ ਸਬੰਧਤ ਦੱਸੇ ਜਾ ਰਹੇ ਹਨ।