ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੁੱਖ ਮੰਤਰੀ ਵਿਰੁੱਧ ਸੋਸ਼ਲ ਮੀਡੀਆ ‘ਤੇ ਜਾਤੀਸੂਚਕ ਟਿੱਪਣੀ ਕਰਨ ਦਾ ਸੂ-ਮੋਟੋ ਨੋਟਿਸ

0
1065

ਚੰਡੀਗੜ੍ਹ | ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂਬੇ ਦੇ ਮੁੱਖ ਮੰਤਰੀ ਬਾਰੇ ਸੋਸ਼ਲ ਮੀਡੀਆ ‘ਤੇ ਜਾਤੀਸੂਚਕ ਟਿੱਪਣੀ ਕਰਨ ਦਾ ਸੂ-ਮੋਟੋ ਨੋਟਿਸ ਲਿਆ ਹੈ।

ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਫੇਸਬੁੱਕ ‘ਤੇ ਇਕ ਵਿਅਕਤੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਜਾਤੀਸੂਚਕ ਤੇ ਭੱਦੀ ਟਿੱਪਣੀ ਕੀਤੀ ਸੀ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ।

ਚੇਅਰਪਰਸਨ ਨੇ ਇਨ੍ਹਾਂ ਟਿੱਪਣੀਆਂ ਦਾ ਸੂ-ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਨੂੰ ਅੱਤਿਆਚਾਰ ਰੋਕੂ ਐਕਟ 1989 ਦੇ ਸੈਕਸ਼ਨ 3 (1) ਤਹਿਤ ਕਾਰਵਾਈ ਕਰਦਿਆਂ ਜ਼ਿੰਮੇਵਾਰ ਅਧਿਕਾਰੀ ਰਾਹੀਂ ਕਾਰਵਾਈ ਕਰਕੇ ਰਿਪੋਰਟ 29 ਸਤੰਬਰ ਨੂੰ ਪੇਸ਼ ਕਰਨ ਲਈ ਹੈ।