ਪੰਜਾਬ ਦੀ ਨਵੀਂ ਕੈਬਨਿਟ ‘ਚ 7 ਨਵੇਂ ਚਿਹਰੇ ਸ਼ਾਮਿਲ, 5 ਮੰਤਰੀਆਂ ਦੀ ਹੋਈ ਛੁੱਟੀ,ਪੜ੍ਹੋ ਕੌਣ ਬਣਿਆ ਮੰਤਰੀ ਤੇ ਕਿਸ ਦੀ ਗਈ ਕੁਰਸੀ

0
12897

ਚੰਡੀਗੜ੍ਹ | ਕਾਂਗਰਸ ਹਾਈਕਮਾਨ ਦੇ ਫੈਸਲੇ ਤੋਂ ਬਾਅਦ ਪੰਜਾਬ ਦੀ ਕੈਬਨਿਟ ‘ਚ ਕਈ ਨਵੇਂ ਚਿਹਰਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜਿਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਜਪਾਲ ਨੂੰ ਮਿਲਣ ਲਈ ਸਮਾਂ ਮੰਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ‘ਚ ਨਵੇਂ ਚਿਹਰਿਆਂ ਦੇ ਨਾਲ-ਨਾਲ ਕੈਪਟਨ ਵਜ਼ਾਰਤ ਵਿੱਚ ਸ਼ਾਮਿਲ 5 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ।

ਸੂਤਰਾਂ ਮੁਤਾਬਕ ਇਨ੍ਹਾਂ ‘ਚੋਂ ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਗੁਰਪ੍ਰੀਤ ਕਾਂਗੜ, ਸੁੰਦਰ ਸ਼ਾਮ ਅਰੋੜਾ ਤੇ ਰਾਣਾ ਸੋਢੀ ਦੀ ਛੁੱਟੀ ਕਰ ਦਿੱਤੀ ਗਈ ਹੈ।

ਇਸ ਤੋਂ ਇਲਾਵਾ 7 ਨਵੇਂ ਚਿਹਰੇ ਕੈਬਨਿਟ ‘ਚ ਸ਼ਾਮਿਲ ਕੀਤੇ ਗਏ ਹਨ, ਜਿਨ੍ਹਾਂ ‘ਚ ਰਾਜ ਕੁਮਾਰ ਵੇਰਕਾ, ਪਰਗਟ ਸਿੰਘ, ਰਾਣਾ ਗੁਰਜੀਤ, ਕੁਲਜੀਤ ਨਾਗਰਾ, ਰਾਜਾ ਵੜਿੰਗ, ਗੁਰਕੀਰਤ ਕੋਟਲੀ, ਸੰਗਤ ਸਿੰਘ ਗਿਲਜੀਆਂ ਦਾ ਨਾਂ ਸ਼ਾਮਿਲ ਹੈ।

ਕਿਹੜੇ ਮੰਤਰੀ ਨੂੰ ਕਿਹੜਾ ਵਿਭਾਗ ਮਿਲੇਗਾ, ਇਸ ਬਾਰੇ ਥੋੜ੍ਹੀ ਦੇਰ ਬਾਅਦ ਫੈਸਲਾ ਹੋਏਗਾ, ਜਿਵੇਂ ਹੀ ਮੰਤਰੀਆਂ ਨੂੰ ਵਿਭਾਗ ਮਿਲ ਜਾਣਗੇ, ਅਸੀਂ ਖਬਰ ਦਾ Update ਦੇਵਾਂਗੇ। ਤੁਸੀਂ ਸਾਡੇ ਵਟਸਐਪ ਗਰੁੱਪ ਨਾਲ ਜੁੜ ਕੇ ਸਾਰੇ ਅਪਡੇਟ ਲੈ ਸਕਦੇ ਹੋ।

(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)