ਪ੍ਰਾਈਵੇਟ ਹਸਪਤਾਲ ‘ਚ ਇਲਾਜ ਦੌਰਾਨ ਹੋਈ ਜੱਚਾ-ਬੱਚਾ ਦੀ ਮੌਤ, ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਸਟਾਫ ਫਰਾਰ

0
2922

ਮੰਡੀ ਗੋਬਿੰਦਗੜ੍ਹ | ਸ਼ਹਿਰ ਦੇ ਇੰਦਰਲੋਕ ਇਲਾਕੇ ’ਚ ਸਥਿਤ ਇਕ ਪ੍ਰਾਈਵੇਟ ਹਸਪਤਾਲ ’ਚ ਜੱਚਾ-ਬੱਚਾ ਦੀ ਮੌਤ ਹੋ ਗਈ।

ਮ੍ਰਿਤਕ ਮਨਪ੍ਰੀਤ ਕੌਰ ਦੇ ਪਤੀ ਭਗਵਾਨ ਸਿੰਘ ਵਾਸੀ ਮਛਰਾਏ ਖੁਰਦ ਨੇ ਦੱਸਿਆ ਕਿ ਉਹ ਜਣੇਪੇ ਕਾਰਨ ਆਪਣੀ ਪਤਨੀ ਨੂੰ ਗੋਬਿੰਦਗੜ੍ਹ ਦੇ ਪ੍ਰਾਈਵੇਟ ਹਸਪਤਾਲ ’ਚ ਲਿਆਇਆ ਸੀ। ਹਸਪਤਾਲ ਵਾਲਿਆਂ ਨੇ ਉਸ ਦੀ ਪਤਨੀ ਨੂੰ ਦਾਖਲ ਕਰਕੇ ਉਸ ਦਾ ਆਪ੍ਰੇਸ਼ਨ ਕਰ ਦਿੱਤਾ ਪਰ ਬੱਚੇ ਦੇ ਜਨਮ ਤੋਂ ਬਾਅਦ ਦੋਵਾਂ ਦੀ ਮਾਂ ਦੀ ਮੌਤ ਹੋ ਗਈ।

ਪੁਲਿਸ ਨੂੰ ਸੂਚਨਾ ਮਿਲਣ ’ਤੇ ਸਬ-ਇੰਸਪੈਕਟਰ ਮਾਧਵੀ ਕਲਿਆਣ, ਏਐੱਸਆਈ ਮੇਜਰ ਸਿੰਘ ਤੇ ਬਿਕਰਮਜੀਤ ਸਿੰਘ ਘਟਨਾ ਸਥਾਨ ’ਤੇ ਪੁੱਜੇ, ਜਿਨ੍ਹਾਂ ਜੱਚਾ-ਬੱਚਾ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀਆਂ।

ਸਬ-ਇੰਸਪੈਕਟਰ ਮਾਧਵੀ ਕਲਿਆਣ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਲਾਜ ਦੌਰਾਨ ਜੱਚਾ-ਬੱਚਾ ਦੀ ਮੌਤ ਹੋਈ ਹੈ, ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਹਸਪਤਾਲ ਦਾ ਸਟਾਫ਼ ਮੌਜੂਦ ਨਹੀਂ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਪਤੀ ਦੀ ਸ਼ਿਕਾਇਤ ’ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।