ਫਗਵਾੜਾ : ਦੇਰ ਰਾਤ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ

0
1159

ਫਗਵਾੜਾ | ਫਗਵਾੜਾ ‘ਚ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਚ 2 ਨੌਜਵਾਨਾਂ ਦੀ ਮੌਤ ਹੋ ਗਈ।

ਐੱਸਆਈ ਥਾਣਾ ਸਿਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਫਗਵਾੜਾ ਦੇ ਗੋਲ ਚੌਕ ਨੇੜੇ 2 ਮੋਟਰਸਾਈਕਲਾਂ ਦੀ ਟੱਕਰ ਹੋ ਗਈ ਹੈ, ਜਦੋਂ ਉਨ੍ਹਾਂ ਮੌਕੇ ‘ਤੇ ਜਾ ਕੇ ਦੇਖਿਆ ਤਾਂ ਦੋਵੇਂ ਨੌਜਵਾਨਾਂ ਦੀ ਹਾਲਤ ਕਾਫੀ ਗੰਭੀਰ ਸੀ, ਜਿਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ, ਜਿਥੇ ਡਾਕਟਰ ਨੇ ਦੋਵਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਐੱਸਆਈ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਾਹੁਲ ਵਰਮਾ ਵਾਸੀ ਪਲਾਹੀ ਗੇਟ ਤੇ ਕੁਨਾਲ ਵਾਸੀ ਹਦੀਆਬਾਦ ਫਗਵਾੜਾ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।