ਲਖੀਮਪੁਰ ਖੀਰੀ ਕਾਂਡ : ਕਿਸਾਨਾਂ ਤੇ ਪ੍ਰਸ਼ਾਸਨ ‘ਚ ਬਣੀ ਸਹਿਮਤੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗਾ 45-45 ਲੱਖ ਰੁਪਏ ਮੁਆਵਜ਼ਾ

0
1039

ਜ਼ਖਮੀਆਂ ਨੂੰ 10-10 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਐਲਾਨ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ

ਚੰਡੀਗੜ੍ਹ | ਲਖੀਮਪੁਰ ਖੀਰੀ (UP) ‘ਚ ਵਾਪਰੀ ਹਿੰਸਾ ਦੌਰਾਨ ਮਾਰੇ ਗਏ ਕਿਸਾਨਾਂ ਦੇ ਰੋਸ ਵਜੋਂ ਕੱਲ੍ਹ ਤੋਂ ਹੀ ਉੱਤਰ ਪ੍ਰਦੇਸ਼ ਸਮੇਤ ਪੂਰੇ ਦੇਸ਼ ਵਿੱਚ ਧਰਨੇ ਪ੍ਰਦਰਸ਼ਨ ਜਾਰੀ ਹਨ।

ਇਸ ਦੌਰਾਨ ਖਬਰ ਸਾਹਮਣੇ ਆ ਰਹੀ ਹੈ ਕਿ ਕਿਸਾਨਾਂ ਅਤੇ ਪ੍ਰਸ਼ਾਸਨ ‘ਚ ਚੱਲ ਰਹੀ ਬੈਠਕ ਵਿੱਚ ਸਮਝੌਤਾ ਹੋ ਗਿਆ ਹੈ, ਜਿਸ ਅਨੁਸਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 45-45 ਲੱਖ ਤੇ ਜ਼ਖਮੀਆਂ ਨੂੰ 10-10 ਲੱਖ ਰੁਪਏ ਦੀ ਆਰਥਿਕ ਸਹਾਇਤਾ ਉੱਤਰ ਪ੍ਰਦੇਸ਼ ਸਰਕਾਰ ਦੇਵੇਗੀ। ਇਸ ਤੋਂ ਇਲਾਵਾ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਇਸ ਦੇ ਨਾਲ ਹੀ ਸਰਕਾਰੀ ਨੌਕਰੀ ਅਤੇ ਮਾਮਲੇ ਦੀ ਨਿਰਪੱਖ ਨਿਆਇਕ ਜਾਂਚ ਹਾਈਕੋਰਟ ਦੇ ਕਿਸੇ ਰਿਟਾਇਰਡ ਜੱਜ ਤੋਂ ਕਰਵਾਉਣ ਦੀ ਮੰਗ ਵੀ ਪ੍ਰਸ਼ਾਸਨ ਨੇ ਮੰਨ ਲਈ ਹੈ।