ਸਹਾਰਨਪੁਰ/UP | ਵੀਰਵਾਰ ਦੁਪਹਿਰ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਅਤੇ ਉਨ੍ਹਾਂ ਲਈ ਇਨਸਾਫ਼ ਦੀ ਮੰਗ ਕਰਦਿਆਂ ਮੋਹਾਲੀ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰਵਾਨਾ ਕੀਤੇ ਗਏ ਮਾਰਚ ਨੂੰ ਹਰਿਆਣਾ-ਉੱਤਰ ਪ੍ਰਦੇਸ਼ ਹੱਦ ’ਤੇ ਰੋਕੇ ਜਾਣ ਮਗਰੋਂ ਸਿੱਧੂ ਸਣੇ ਪੰਜਾਬ ਦੇ ਕੁਝ ਮੰਤਰੀਆਂ ਤੇ ਵਿਧਾਇਕਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੇ ਕਈ ਘੰਟਿਆਂ ਬਾਅਦ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਲਗਭਗ 22 ਆਗੂਆਂ ਨੂੰ ਇਜਾਜ਼ਤ ਦੇ ਦਿੱਤੀ ਗਈ, ਜਿਸ ਮਗਰੋਂ ਇਹ ਕਾਫਲਾ ਲਖੀਮਪੁਰ ਲਈ ਰਵਾਨਾ ਹੋ ਗਿਆ।
ਕਾਂਗਰਸ ਦੇ ਇਸ ਵਫ਼ਦ ਵੱਲੋਂ ਸ਼ੁੱਕਰਵਾਰ ਸਵੇਰੇ ਲਖੀਮਪੁਰ ਖੀਰੀ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ।