ਜਲੰਧਰ (ਕਮਲ) | ਕਿਸਾਨ ਮੋਰਚਾ ਵੱਲੋਂ ਜੋ ਰੇਲ ਰੋਕੋ ਦੀ ਕਾਲ ਦਿੱਤੀ ਗਈ ਸੀ, ਨੂੰ ਲੈ ਕੇ ਅੱਜ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਕਿਸਾਨਾਂ ਵੱਲੋਂ ਟ੍ਰੇਨਾਂ ਰੋਕ ਕੇ ਕੇਂਦਰ ਸਰਕਾਰ ਖਿਲਾਫ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਲੰਧਰ ਦੇ ਦਕੋਹਾ ਫਾਟਕ ‘ਤੇ ਕਿਸਾਨਾਂ ਨੇ ਰੇਲ ਟ੍ਰੈਕ ‘ਤੇ ਬੈਠ ਕੇ ਕੇਂਦਰ ਅਤੇ ਯੂਪੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਲਖੀਮਪੁਰ ਖੀਰੀ ਦੀ ਘਟਨਾ ਦੇ ਆਰੋਪੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ, ਨਾਲ ਹੀ ਮੁੱਖ ਆਰੋਪੀ ਦੋਸ਼ੀ ਦੇ ਪਿਓ ਨੂੰ ਮੰਤਰੀ ਪਦ ਤੋਂ ਹਟਾਉਣ ਦੀ ਮੰਗ ਕੀਤੀ।
ਦੂਜੇ ਪਾਸੇ ਇਸ ਵਿਰੋਧ ਪ੍ਰਦਰਸ਼ਨ ਕਾਰਨ ਟ੍ਰੇਨਾਂ ‘ਚ ਸਫ਼ਰ ਕਰ ਰਹੇ ਯਾਤਰੀਆਂ ਨੂੰ ਕਾਫੀ ਮੁਸ਼ਕਿਲਾਂ ਆ ਰਹੀਆਂ ਹਨ।
ਦੱਸਣਾ ਦੇਈਏ ਕਿ ਜਿਥੇ ਇਕ ਪਾਸੇ ਕਿਸਾਨਾਂ ਵੱਲੋਂ ਰੇਲਾਂ ਨੂੰ ਰੋਕਿਆ ਗਿਆ ਹੈ, ਉਸ ਦੇ ਨਾਲ ਹੀ ਧੰਨੋਵਾਲੀ ਫਾਟਕ ਦੇ ਕੋਲ ਸੜਕ ਦੁਰਘਟਨਾ ਵਿੱਚ ਇਕ ਕੁੜੀ ਦੀ ਮੌਤ ਹੋ ਗਈ ਹੈ, ਜਿਸ ਦੇ ਪਰਿਵਾਰਕ ਮੈਂਬਰਾਂ ਨੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ, ਜਿਸ ਨਾਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।
ਉਥੇ ਹੀ ਕਿਸਾਨਾਂ ਵੱਲੋਂ ਉਨ੍ਹਾਂ ਯਾਤਰੀਆਂ ਲਈ ਟ੍ਰੇਨ ‘ਚ ਸੇਵਾ ਕੀਤੀ ਜਾ ਰਹੀ ਹੈ, ਜੋ ਇੱਕਾ-ਦੁੱਕਾ ਟ੍ਰੇਨ ਵਿੱਚ ਬੈਠ ਕੇ ਇਸ ਧਰਨੇ ਦੇ ਖ਼ਤਮ ਹੋਣ ਦਾ ਇੰਤਜ਼ਾਰ ਕਰ ਰਹੇ ਹਨ।
(ਨੋਟ – ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ https://bit.ly/3e85XYS ਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।