ਪੰਜਾਬ ‘ਚ ਪੈਟਰੋਲ ਪੰਪ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਖੁੱਲ੍ਹਣਗੇ, ਜਾਣੋ ਇਸਦਾ ਕਾਰਨ

0
10500

ਲੁਧਿਆਣਾ / ਜਲੰਧਰ | ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਰੋਸ ਵਜੋਂ ਪੈਟਰੋਲ ਪੰਪ ਦੇ ਮਾਲਕਾਂ ਨੇ ਫੈਸਲਾ ਕੀਤਾ ਹੈ ਕਿ ਰਾਜ ਵਿੱਚ ਪੈਟਰੋਲ ਪੰਪ ਹੁਣ ਸਿਰਫ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।

ਪੰਜਾਬ ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਦੀ ਲੁਧਿਆਣਾ ਵਿੱਚ ਹੋਈ ਮੀਟਿੰਗ ‘ਚ ਫੈਸਲਾ ਲਿਆ ਗਿਆ।

ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਪੈਟਰੋਲ ਪੰਪ ਡੀਲਰਾਂ ਨੂੰ ਲੰਮੇ ਸਮੇਂ ਤੋਂ ਵਧਦੇ ਖਰਚੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਸਮੂਹਿਕ ਤੌਰ ‘ਤੇ ਫੈਸਲਾ ਕੀਤਾ ਗਿਆ ਸੀ ਕਿ ਅਸੀਂ ਪੰਜਾਬ ਸਰਕਾਰ ਤੇਲ ਮਾਰਕੀਟਿੰਗ ਕੰਪਨੀਆਂ ਅਤੇ ਐਮਓਪੀਐਨਜੀ ਖਿਲਾਫ਼ ਰੋਸ ਜਾਹਰ ਕਰਾਂਗੇ।

ਐਸੋਸੀਏਸ਼ਨ ਨੇ ਕਿਹਾ, “ਖਰਚਿਆਂ ਨੂੰ ਘਟਾਉਣ ਲਈ 7 ਨਵੰਬਰ ਤੋਂ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਕੰਮ ਕਰਾਂਗੇ ਜਿਸ ਨਾਲ ਖਰਚੇ ਘੱਟ ਸਕਣ।