ਜਲੰਧਰ | ਫਗਵਾੜਾ ਰੋਡ ‘ਤੇ ਸਥਿਤ ਹੋਟਲ ਕਲੱਬ ਕਬਾਨਾ ‘ਤੇ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਭਾਰਤ ਅਤੇ ਨੀਦਰਲੈਂਡ ਦੇ ਸਹਿਯੋਗ ਨਾਲ ਭਾਰਤੀ ਮੂਲ ਦੇ ਡੱਚ ਨਾਗਰਿਕ ਸ਼ਿਵਲਾਲ ਪੱਬੀ ਤੇ ਉਸ ਦੇ ਸਾਥੀਆਂ ਦੀ 32.57 ਕਰੋੜ ਰੁਪਏ ਦੀ ਕੀਮਤ ਦੇ ਜਲੰਧਰ ਦੇ ਮਸ਼ਹੂਰ ਹੋਟਲ ਕਬਾਨਾ ਰਿਜ਼ੋਰਟ ਐਂਡ ਸਪਾ ਨੂੰ ਐਂਟੀ-ਹਵਾਲਾ ਵਪਾਰ ਐਕਟ ਤਹਿਤ ਕੁਰਕ ਕੀਤਾ ਹੈ।
ਇਕ ਅਧਿਕਾਰਤ ਬਿਆਨ ਵਿੱਚ ਈਡੀ ਨੇ ਕਿਹਾ ਕਿ ਨੀਦਰਲੈਂਡ ਸਰਕਾਰ ਦੀ ਬੇਨਤੀ ‘ਤੇ ਸ਼ਿਵਲਾਲ ਪੱਬੀ ਤੇ ਹੋਰਨਾਂ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ ਗਈ ਸੀ।
ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸ਼ਿਵਲਾਲ ਪੱਬੀ ਨੇ ਆਪਣੇ ਭਾਰਤੀ ਸਾਥੀਆਂ ਦੀ ਮਦਦ ਨਾਲ ਨੀਦਰਲੈਂਡ ਵਿੱਚ ਜਾਅਲੀ ਦਸਤਾਵੇਜ਼ ਤਿਆਰ ਕਰਕੇ ਧੋਖਾਧੜੀ ਕੀਤੀ ਸੀ।
ਇਹ ਵੀ ਪਤਾ ਲੱਗਾ ਹੈ ਕਿ ਇਹ ਪਾਕਿਸਤਾਨੀ ਨਾਗਰਿਕਾਂ ਰਾਹੀਂ ਕਾਰੋਬਾਰ ਕਰ ਰਿਹਾ ਸੀ। ਮਨੀ ਲਾਂਡਰਿੰਗ ਦਾ ਇਹ ਮਾਮਲਾ ਅਜੇ ਅਦਾਲਤ ਵਿੱਚ ਵਿਚਾਰ ਅਧੀਨ ਹੈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ