ਬਹਿਬਲ ਕਲਾਂ ਗੋਲੀਕਾਂਡ ਤੇ ਨਸ਼ਿਆਂ ਦੇ ਮੁੱਦੇ ‘ਤੇ ਸਿੱਧੂ ਦਾ ਚੰਨੀ ਸਰਕਾਰ ‘ਤੇ ਫਿਰ ਸਿਆਸੀ ਹਮਲਾ, “ਸਮਝੌਤਾ ਕਰਨ ਵਾਲਾ ਅਧਿਕਾਰੀ ਚੁਣੋ ਜਾਂ ਪ੍ਰਦੇਸ਼ ਕਾਂਗਰਸ ਪ੍ਰਧਾਨ”

0
697

ਚੰਡੀਗੜ੍ਹ | ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਫਿਰ ਬੇਅਦਬੀ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ।

ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਅਪ੍ਰੈਲ ਵਿੱਚ ਪੁਰਾਣੀ ਜਾਂਚ ਨੂੰ ਰੱਦ ਕਰ ਦਿੱਤਾ ਸੀ ਤੇ ਨਵੀਂ ਐੱਸਆਈਟੀ ਗਠਿਤ ਕਰਕੇ 6 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਨ ਦੇ ਹੁਕਮ ਦਿੱਤੇ ਸਨ, ਜਿਸ ਤੋਂ ਬਾਅਦ ਨਵੀਂ ਐੱਸਆਈਟੀ ਮਈ ਵਿੱਚ ਬਣਾਈ ਗਈ ਸੀ ਪਰ ਅੱਜ 6 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਸਰਕਾਰ ਵੱਲੋਂ ਚਾਰਜਸ਼ੀਟ ਨਹੀਂ ਪਾਈ ਗਈ।

ਉਨ੍ਹਾਂ ਕਿਹਾ ਕਿ ਸਮਝੌਤਾ ਕਰਨ ਵਾਲਾ ਅਧਿਕਾਰੀ ਚੁਣੋ ਜਾਂ ਪ੍ਰਦੇਸ਼ ਕਾਂਗਰਸ ਪ੍ਰਧਾਨ। ਇਸ ਦੇ ਨਾਲ ਹੀ ਉਨ੍ਹਾਂ 129 ਨੰਬਰ ਐੱਫਆਈਆਰ ਵਿੱਚ ਮੁੱਖ ਦੋਸ਼ੀ ਸੁਮੇਧ ਸੈਣੀ ਨੂੰ ਬਲੈਂਕੇਟ ਬੇਲ ਦਿਵਾਉਣ ਵਿੱਚ ਸ਼ਾਮਿਲ ਐਡਵੋਕੇਟ ਜਨਰਲ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜੇ ਤੱਕ ਸੈਣੀ ਦੀ ਬਲੈਂਕੇਟ ਬੇਲ ਵਿਰੁੱਧ ਐੱਸਐੱਲਪੀ ਕਿਉਂ ਨਹੀਂ ਪਾਈ?

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ