ਸਿੱਧੂ ਨੇ ਫਿਰ ਖੋਲ੍ਹਿਆ ਆਪਣੀ ਹੀ ਸਰਕਾਰ ਖਿਲਾਫ ਮੋਰਚਾ, ਕਿਹਾ- ਇਕ ਨੇ ਬਾਦਲ ਨੂੰ ਦਿੱਤੀ ਕਲੀਨ ਚਿੱਟ, ਦੂਜੇ ਨੇ ਸੁਮੇਧ ਸੈਣੀ ਨੂੰ ਬਲੈਂਕੇਟ ਬੇਲ, ਪੜ੍ਹੋ ਹੋਰ ਕੀ ਕਿਹਾ

0
626

ਚੰਡੀਗੜ੍ਹ | ਵਿਧਾਨ ਸਭਾ ਸੈਸ਼ਨ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਸਰਕਾਰ ‘ਤੇ ਤਿੱਖੇ ਹਮਲੇ ਕੀਤੇ।

ਸਿੱਧੂ ਆਪਣੀ ਹੀ ਸਰਕਾਰ ‘ਤੇ ਹਮਲੇ ਦੌਰਾਨ ਵਿਰੋਧੀ ਧਿਰ ਦੇ ਨੇਤਾ ਨਜ਼ਰ ਆਏ। ਏਜੀ ਤੇ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਸਰਕਾਰ ਖਿਲਾਫ ਸਿੱਧੂ ਹਮਲਾਵਰ ਹਨ।

ਸਿੱਧੂ ਨੇ ਕਿਹਾ ਕਿ ਚੰਨੀ ਨੇ ਅਜਿਹੇ ਲੋਕਾਂ ਨੂੰ ਏਜੀ ਤੇ ਡੀਜੀਪੀ ਦੇ ਅਹੁਦੇ ‘ਤੇ ਨਿਯੁਕਤ ਕੀਤਾ ਹੈ, ਜਿਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਇਕ ਨੇ ਸੁਖਬੀਰ ਬਾਦਲ ਨੂੰ ਕਲੀਨ ਚਿੱਟ ਦੇ ਦਿੱਤੀ ਤੇ ਦੂਜੇ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਬਲੈਂਕੇਟ ਬੇਲ ਦਿਵਾਈ। ਸਿੱਧੂ ਅੱਜ ਡੀਜੀਪੀ ਇਕਬਾਲਪ੍ਰੀਤ ਸਹੋਤਾ ਖਿਲਾਫ ਹੋਰ ਵੀ ਹਮਲਾਵਰ ਨਜ਼ਰ ਆਏ।

ਬੇਅਦਬੀ ਮਾਮਲੇ ‘ਚ ਸੁਖਬੀਰ ਬਾਦਲ ਨੂੰ ਕਲੀਨ ਚਿੱਟ

ਸਿੱਧੂ ਨੇ ਕਿਹਾ ਕਿ ਬੇਅਦਬੀ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਨੂੰ ਜਿਸ ਅਧਿਕਾਰੀ ਨੇ ਕਲੀਨ ਚਿੱਟ ਦਿੱਤੀ, ਉਸੇ ਨੂੰ ਡੀਜੀਪੀ ਲਗਾ ਦਿੱਤਾ। ਇਸ ਮਾਮਲੇ ਦੀ ਜਾਂਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਇਕਬਾਲਪ੍ਰੀਤ ਸਹੋਤਾ ਨੂੰ ਸੌਂਪੀ ਸੀ। ਇਸ ਜਾਂਚ ਵਿੱਚ ਉਸ ਨੇ ਸੁਖਬੀਰ ਬਾਦਲ ਨੂੰ ਬਚਾਇਆ ਸੀ। ਹੁਣ ਚੰਨੀ ਸਰਕਾਰ ਨੇ ਇਕਬਾਲਪ੍ਰੀਤ ਨੂੰ ਡੀਜੀਪੀ ਦੇ ਅਹੁਦੇ ‘ਤੇ ਬਿਠਾ ਦਿੱਤਾ ਹੈ।

ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਡਰੱਗ ਮਾਮਲੇ ਦੀ ਰਿਪੋਰਟ ਜਨਤਕ ਕਰਨ ਤੋਂ ਡਰ ਰਹੀ ਹੈ। ਉਨ੍ਹਾਂ ਪੁੱਛਿਆ ਕਿ ਉਸ ਨੂੰ ਕਿਸ ਗੱਲ ਦਾ ਡਰ ਹੈ। ਸਰਕਾਰ ਨੂੰ ਰਿਪੋਰਟ ਜਨਤਕ ਕਰਨੀ ਚਾਹੀਦੀ ਹੈ। ਪੈਟਰੋਲ-ਡੀਜ਼ਲ ‘ਤੇ ਵੈਟ ਘਟਾਉਣ ਦੇ ਮਾਮਲੇ ‘ਤੇ ਸਿੱਧੂ ਨੇ ਕਿਹਾ ਕਿ ਕੀ ਇਹ ਹਮੇਸ਼ਾ ਲਈ ਹੈ। ਸਿੱਧੂ ਨੇ ਕਿਹਾ ਕਿ ਅਫਸਰਾਂ ਨੂੰ ਚੁਣਨਾ ਹੈ ਜਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ, ਫੈਸਲਾ ਕਰਨਾ ਸਰਕਾਰ ਦਾ ਕੰਮ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ