ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਪੰਜਾਬੀ ਗਾਇਕ ਗਿੱਪੀ ਗ੍ਰੇਵਾਲ ਤੇ ਰੋਸ਼ਨ ਪ੍ਰਿੰਸ

0
1164

ਅਮ੍ਰਿਤਸਰ. ਪੰਜਾਬੀ ਗਾਇਕ ਗਿੱਪੀ ਗ੍ਰੇਵਾਲ, ਰੋਸ਼ਨ ਪ੍ਰਿੰਸ, ਜੱਸ ਢਿੱਲੋਂ ਅਤੇ ਸਰਬਜੀਤ ਸਿੰਘ ਨੇ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਦੌਰਾਨ ਉਹਨਾਂ ਨੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ। ਜਿਕਰਯੋਗ ਹੈ ਕਿ ਗਿੱਪੀ ਗ੍ਰੇਵਾਲ ਇਹਨਾਂ ਦਿਨਾਂ ‘ਚ ਆਪਣੀ ਫਿਲਮ ‘ਇਕ ਸੰਧੂ ਹੁੰਦਾ ਸੀ’ ਦੇ ਪ੍ਰਮੋਸ਼ਨ ਵਿੱਚ ਰੁੱਝੇ ਹੋਏ ਹਨ। ਫਿਲਮ ਦੀ ਰੀਲੀਜਿੰਗ ਤੋਂ ਪਹਿਲਾਂ ਉਹ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ। ਫਿਲਮ 28 ਫਰਵਰੀ ਨੂੰ ਸਿਨੇਮਾ ਘਰਾਂ ‘ਚ ਰੀਲੀਜ਼ ਹੋਣ ਵਾਲੀ ਹੈ। ਇਹ ਫਿਲਮ ਸਾਲ ਦੀ ਸਭ ਤੋਂ ਮਹਿੰਗੀ ਪੰਜਾਬੀ ਫਿਲਮ ਹੋਵੇਗੀ ਜੋ ਐਕਸ਼ਨ ਨਾਲ ਭਰਪੂਰ ਹੋਵੇਗੀ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।