ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਕਬੀਰ ਖਾਨ ਦੇ ਘਰ ਹੋਇਆ ਰੋਕਾ

0
1531


ਮੁੰਬਈ| ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਦੇ ਵਿਆਹ ਦੀ ਇਨ੍ਹੀਂ ਦਿਨੀਂ ਕਾਫੀ ਚਰਚਾ ਹੈ। ਜਾਣਕਾਰੀ ਮੁਤਾਬਕ ਦੋਵੇਂ ਦਸੰਬਰ ਦੇ ਪਹਿਲੇ ਜਾਂ ਦੂਜੇ ਹਫਤੇ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ।

ਹਾਲਾਂਕਿ ਹੁਣ ਤੱਕ ਦੋਵਾਂ ਵੱਲੋਂ ਇਨ੍ਹਾਂ ਖਬਰਾਂ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਪਰ ਖ਼ਬਰਾਂ ਮੁਤਾਬਕ ਦੋਵਾਂ ਦੇ ਪ੍ਰੀ-ਵੈਡਿੰਗ ਫੰਕਸ਼ਨ ਵੀ ਸ਼ੁਰੂ ਹੋ ਗਏ ਹਨ।

ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੇ ਰੋਕਾ ਦੀ ਰਸਮ ਪੂਰੀ ਕਰ ਲਈ ਹੈ। ਖ਼ਬਰਾਂ ਮੁਤਾਬਕ ਕੈਟਰੀਨਾ ਕੈਫ ਦੇ ਇਕ ਦੋਸਤ ਨੇ ਦੱਸਿਆ ਕਿ ਦੋਵਾਂ ਦਾ ਰੋਕਾ ਹੋ ਗਿਆ ਹੈ।

ਵਿੱਕੀ ਕੌਸ਼ਲ ਤੇ ਕੈਟਰੀਨਾ ਦੇ ਰੋਕਾ ਦੀ ਰਸਮ ਕਬੀਰ ਖਾਨ ਦੇ ਘਰ ਕੀਤੀ ਗਈ। ਦੱਸ ਦੇਈਏ ਕਿ ਕਬੀਰ ਖਾਨ ਕੈਟਰੀਨਾ ਕੈਫ ਨਾਲ ‘ਏਕ ਥਾ ਟਾਈਗਰ’ ‘ਚ ਕੰਮ ਕਰ ਚੁੱਕੇ ਹਨ। ਕੈਟਰੀਨਾ ਉਸ ਨੂੰ ਆਪਣਾ “ਰਾਖੀ ਭਰਾ” ਮੰਨਦੀ ਹੈ।

ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਦਸੰਬਰ ‘ਚ ਵਿਆਹ ਕਰਨਗੇ ਪਰ ਦੋਵਾਂ ਨੇ ਆਪਣੇ ਹਨੀਮੂਨ ਪਲਾਨ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ ਕਿਉਂਕਿ ਦੋਵੇਂ ਕੰਮ ਅਤੇ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਜਿੱਥੇ ਕੈਟਰੀਨਾ ਵਿਆਹ ਤੋਂ ਤੁਰੰਤ ਬਾਅਦ ‘ਟਾਈਗਰ 3’ ਦੀ ਸ਼ੂਟਿੰਗ ਸ਼ੁਰੂ ਕਰੇਗੀ, ਉਥੇ ਹੀ ਵਿੱਕੀ ਕੌਸ਼ਲ ‘ਸੈਮ ਮਾਨੇਕਸ਼ਾ, ਸੈਮ ਬਹਾਦੁਰ’ ਦੀ ਸ਼ੂਟਿੰਗ ਸ਼ੁਰੂ ਕਰਨਗੇ।

ਖਬਰਾਂ ਮੁਤਾਬਕ ਇਹ ਸਮਾਗਮ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ ਤੇ ਇਸ ਵਿੱਚ ਸਿਰਫ਼ ਪਰਿਵਾਰਕ ਮੈਂਬਰ ਹੀ ਸ਼ਾਮਿਲ ਹੋਏ।

ਖਾਨ ਸਾਬ ਦਾ ਔਖਾ ਗੀਤ ਵੀ ਅਸਾਨੀ ਨਾਲ ਗਾ ਲੈਂਦਾ ਹੈ ਇਹ ਬੱਚਾ

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ