ਪੰਜਾਬ ‘ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ, ਕਿਹੜੀ ਸੀਟ ਤੋਂ ਲੜਨਗੇ ਨਵਜੋਤ ਸਿੱਧੂ, ਪੜ੍ਹੋ ਸਿੱਧੂ ਦਾ ਵੱਡਾ ਐਲਾਨ

0
1088

ਚੰਡੀਗੜ੍ਹ । ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਸੀਟ ਤੋਂ ਚੋਣ ਲੜਨਗੇ। ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਸਿੱਧੂ ਪਟਿਆਲਾ ਤੋਂ ਵੀ ਚੋਣ ਲੜ ਸਕਦੇ ਹਨ।

ਸਿੱਧੂ ਮੂਲ ਰੂਪ ਤੋਂ ਪਟਿਆਲਾ ਦੇ ਰਹਿਣ ਵਾਲੇ ਹਨ। ਇਸ ਦੇ ਨਾਲ ਹੀ ਸਿੱਧੂ ਨੇ ਇਹ ਵੀ ਐਲਾਨ ਕੀਤਾ ਕਿ ਚੰਨੀ ਸਰਕਾਰ ਨੇ ਹੁਣ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ 13 ਨੁਕਾਤੀ ਏਜੰਡੇ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਸਿੱਧੂ ਨੂੰ ਜਦੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਦਾ ਜਵਾਬ ਦੇਣ ਤੋਂ ਟਾਲਾ ਵੱਟਿਆ। ਸਿੱਧੂ ਨੂੰ ਪੁੱਛਿਆ ਗਿਆ ਕਿ ਕੀ ਉਹ ਆਉਣ ਵਾਲੀਆਂ ਪੰਜਾਬ ਚੋਣਾਂ ਵਿੱਚ ਮੁੱਖ ਮੰਤਰੀ ਦਾ ਚਿਹਰਾ ਬਣ ਸਕਦੇ ਹਨ? ਇਸ ‘ਤੇ ਸਿੱਧੂ ਨੇ ਜਵਾਬ ਦਿੱਤਾ ਕਿ ਇਸ ਦਾ ਫੈਸਲਾ ਪਾਰਟੀ ਹਾਈਕਮਾਂਡ ਕਰੇਗੀ। ਇਸ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਉਹ ਆਪਣੀ ਗੱਲ ‘ਤੇ ਕਾਇਮ ਹਨ ਅਤੇ ਅੰਮ੍ਰਿਤਸਰ ਤੋਂ ਹੀ ਚੋਣ ਲੜਨਗੇ।

ਰਾਜ ਸਭਾ ਦੀ ਸੀਟ ਲੈਣ ਤੋਂ ਕੀਤਾ ਇਨਕਾਰ

ਸਿੱਧੂ ਨੇ ਕਿਹਾ, ”2014 ਦੀਆਂ ਚੋਣਾਂ ‘ਚ ਜਦੋਂ ਅਰੁਣ ਜੇਤਲੀ ਨੂੰ ਅੰਮ੍ਰਿਤਸਰ ਤੋਂ ਟਿਕਟ ਦਿੱਤੀ ਗਈ ਸੀ, ਉਦੋਂ ਵੀ ਮੈਂ ਆਪਣਾ ਹਲਕਾ ਨਹੀਂ ਬਦਲਿਆ ਸੀ। ਮੈਂ ਰਾਜ ਸਭਾ ਦੀ ਸੀਟ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਸੀ।”

ਦੱਸ ਦੇਈਏ ਕਿ ਕਾਂਗਰਸ ਤੋਂ ਪਹਿਲਾਂ ਸਿੱਧੂ ਭਾਜਪਾ ਵਿੱਚ ਸਨ ਅਤੇ 2004 ਤੋਂ ਅੰਮ੍ਰਿਤਸਰ ਸੀਟ ਤੋਂ ਸੰਸਦ ਮੈਂਬਰ ਸਨ। ਸਿੱਧੂ ਸਾਲ 2017 ਵਿੱਚ ਕਾਂਗਰਸ ‘ਚ ਸ਼ਾਮਲ ਹੋਏ ਸਨ ਅਤੇ ਚੋਣਾਂ ਵਿੱਚ ਅੰਮ੍ਰਿਤਸਰ ਪੂਰਬੀ ਸੀਟ ਤੋਂ ਜਿੱਤ ਕੇ ਵਿਧਾਇਕ ਬਣੇ ਸਨ। ਸਿੱਧੂ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਇਸ ਸੀਟ ਤੋਂ ਵਿਧਾਇਕਾ ਸੀ।

ਪਿਛਲੇ ਮਹੀਨੇ ਨਵਜੋਤ ਸਿੱਧੂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਨੂੰ 13 ਮੁੱਦਿਆਂ ‘ਤੇ ਕੰਮ ਕਰਨ ਲਈ ਨਿਰਦੇਸ਼ ਦੇਣ ਲਈ ਕਿਹਾ ਸੀ।

ਸਿੱਧੂ ਨੂੰ ਇਸ ਸਾਲ ਜੁਲਾਈ ਵਿੱਚ ਕਾਂਗਰਸ ਨੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਸੀ ਅਤੇ ਉਨ੍ਹਾਂ ਨੇ ਸਤੰਬਰ ਵਿੱਚ ਇਸ ਅਹੁਦੇ ਤੋਂ ਅਸਤੀਫਾ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਹਾਲਾਂਕਿ ਬਾਅਦ ‘ਚ ਸਿੱਧੂ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ