ਤਰਨਤਾਰਨ ‘ਚ ਸ਼ਰੇਆਮ ਚੱਲੀਆਂ ਗੋਲੀਆਂ, 2 ਨੌਜਵਾਨਾਂ ਦਾ ਕਤਲ, ਇਕ ਗੰਭੀਰ ਜ਼ਖਮੀ

0
626

ਤਰਨਤਾਰਨ | ਪੱਟੀ ‘ਚ ਸਰਹਾਲੀ ਚੁੰਗੀ ‘ਤੇ ਸ਼ਰੇਆਮ ਗੋਲੀਆਂ ਮਾਰ ਕੇ 2 ਨੌਜਵਾਨਾਂ ਦਾ ਕੀਤਾ ਕਤਲ ਕਰ ਦਿੱਤਾ ਗਿਆ, ਜਦਕਿ ਇਕ ਨੌਜਵਾਨ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈl

ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਤਿੰਨਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ 2 ਨੌਜਵਾਨਾਂ ਨੂੰ ਤਾਂ ਮ੍ਰਿਤਕ ਕਰਾਰ ਦੇ ਦਿੱਤਾ, ਜਦ ਕਿ ਤੀਜੇ ਨੂੰ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆl

ਦੱਸਣਯੋਗ ਹੈ ਕਿ ਮ੍ਰਿਤਕਾਂ ਦੀ ਪਛਾਣ ਜਗਦੀਪ ਸਿੰਘ ਵਾਸੀ ਪੱਟੀ ਤੇ ਅਨਮੋਲ ਸਿੰਘ ਵਾਸੀ ਬੁਰਜ ਰਾਏ ਕੇ ਵਜੋਂ ਹੋਈ, ਜਦ ਕਿ ਜ਼ਖਮੀ ਦੀ ਪਛਾਣ ਗੁਰਸੇਵਕ ਸਿੰਘ ਵਾਸੀ ਪੱਟੀ ਵਜੋਂ ਹੋਈ।

ਪੁਲਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਗੱਲ ਆਖੀ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ