Suspense : ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਕੀ ਅਕਾਲੀ ਦਲ ਮੁੜ ਭਾਜਪਾ ਨਾਲ ਕਰੇਗਾ ਗੱਠਜੋੜ?

0
5758

ਚੰਡੀਗੜ੍ਹ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁੱਕਰਵਾਰ ਸਵੇਰੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦੇ ਨਾਲ ਹੀ ਪੰਜਾਬ ਦੀ ਰਾਜਨੀਤੀ ਕਰਵਟ ਲੈਣ ਲੱਗੀ ਹੈ।

ਪੀਐੱਮ ਮੋਦੀ ਦੇ ਇਸ ਐਲਾਨ ‘ਤੇ ਕਿਸਾਨ ਸੰਗਠਨਾਂ ਦੇ ਨਾਲ-ਨਾਲ ਵਿਰੋਧੀ ਨੇਤਾਵਾਂ ਨੇ ਵੀ ਖੁਸ਼ੀ ਜਤਾਈ ਹੈ। ਪੀਐੱਮ ਨੇ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਇਸ ਕਾਨੂੰਨ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਜਾਵੇਗੀ।

ਸਭ ਤੋਂ ਵੱਡੀ ਰਾਹਤ ਭਾਜਪਾ ਨੂੰ ਮਿਲੀ ਹੈ। ਉਸ ਦੇ ਲਈ ਇਹ ਫੈਸਲਾ ‘ਲਾਕਡਾਊਨ’ ਖਤਮ ਹੋਣ ਦੇ ਬਰਾਬਰ ਹੈ ਕਿਉਂਕਿ ਕਿਸਾਨ ਅੰਦੋਲਨ ਕਾਰਨ ਸੂਬੇ ‘ਚ ਭਾਜਪਾ ਦਾ ਜ਼ਬਰਦਸਤ ਵਿਰੋਧ ਹੋ ਰਿਹਾ ਸੀ।

ਉਸ ਦੇ ਕਈ ਵੱਡੇ ਨੇਤਾਵਾਂ ‘ਤੇ ਹਮਲੇ ਵੀ ਹੋਏ ਪਰ ਹੁਣ ਉਹ ਖੁੱਲ੍ਹ ਕੇ ਲੋਕਾਂ ‘ਚ ਜਾ ਸਕਣਗੇ। ਉਥੇ ਭਾਜਪਾ ਦੇ ਪੁਰਾਣੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਫੈਸਲਾ ਕਰ ਲਿਆ ਹੈ ਕਿ ਭਾਜਪਾ ਤੋਂ ਬਿਨਾਂ ਹੀ ਚੋਣਾਂ ਲੜੇਗਾ।

ਬਠਿੰਡਾ ‘ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੇਸ਼ੱਕ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ ਪਰ ਸਾਡਾ ਗੱਠਜੋੜ ਬਸਪਾ ਦੇ ਨਾਲ ਹੈ ਤੇ ਬਸਪਾ ਦੇ ਨਾਲ ਹੀ ਰਹੇਗਾ। ਭਾਜਪਾ ਨਾਲ ਦੁਬਾਰਾ ਗੱਠਜੋੜ ਨਹੀਂ ਹੋਏਗਾ।

ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨਾਂ ਦੇ ਸੰਘਰਸ਼ ਅੱਗੇ ਝੁਕਣਾ ਪਿਆ ਹੈ। ਇਹ ਜਿੱਤ ਸਾਰੇ ਲੋਕਾਂ ਦੀ ਹੈ। ਕਿਸਾਨਾਂ ਨੇ ਕਸ਼ਟ ਸਹਿ ਕੇ ਇਸ ਸੰਘਰਸ਼ ਨੂੰ ਜ਼ਿੰਦਾ ਰੱਖਿਆ। ਪ੍ਰਮਾਤਮਾ ਦੀ ਮਿਹਰ ਹੋਈ।

ਭਾਜਪਾ ਨੇ ਵੀ ਸਾਫ ਕਰ ਦਿੱਤਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਨਹੀਂ ਮਨਾਉਣਗੇ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ