ਬੇਅਦਬੀ ਮਾਮਲੇ ‘ਚ ਸੀਬੀਆਈ ਨੇ ਮੰਗਿਆ ਸਮਾਂ, ਅਗਲੀ ਸੁਣਵਾਈ 6 ਮਾਰਚ ਨੂੰ

    0
    395

    ਚੰਡੀਗੜ. ਬਹਿਬਲ ਕਲਾਂ ਬੇਅਦਬੀ ਮਾਮਲੇ ‘ਚ ਸੀਬੀਆਈ ਦੀ ਮੁੜ ਜਾਂਚ ਵਾਲੀ ਅਰਜ਼ੀ, ਜੋ ਸੁਪਰੀਮ ਕੋਰਟ ਨੇ ਖਾਰਿਜ ਕੀਤੀ ਸੀ, ਦੀ ਮੁੜ ਅੱਜ ਹੇਠਲੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਦੀ ਤਾਰੀਖ 6 ਮਾਰਚ ਰੱਖ ਦਿੱਤੀ ਹੈ। ਅੱਜ ਅਦਾਲਤ ਵਿੱਚ ਆਈਜੀ ਕੁੰਵਰ ਵਿਜੇ ਪ੍ਰਤਾਪ ਪੇਸ਼ ਹੋਏ ਤਾਂ ਉਹਨਾਂ ਨੂੰ ਯਕੀਨ ਸੀ ਕਿ ਅੱਜ ਸੀਬੀਆਈ ਬੇਅਦਬੀ ਮਾਮਲੇ ਨਾਲ ਸੰਬੰਧਿਤ ਸਾਰੀਆਂ ਫਾਈਲਾਂ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਵੇਗੀ। ਪਰ ਸੀਬੀਆਈ ਵਲੋਂ ਸੁਪਰੀਮ ਕੋਰਟ ਦੇ ਆਏ ਫੈਸਲੇ ਦੀ ਜਾਂਚ ਕਰਨ ਲਈ 15 ਦਿਨਾਂ ਦਾ ਸਮਾਂ ਮੰਗਿਆ ਗਿਆ। ਅਦਾਲਤ ਵਲੋਂ ਸਾਰੇ ਪੱਖਾਂ ਦੀ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 6 ਮਾਰਚ ਦੀ ਤਰੀਕ ਤੈਅ ਕੀਤੀ ਗਈ ਹੈ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।