ਦੱਖਣੀ ਅਫਰੀਕਾ ਤੋਂ ਚੰਡੀਗੜ੍ਹ ਪਰਤੇ ਵਿਅਕਤੀ ਦੇ ਕੋਰੋਨਾ ਪਾਜ਼ੇਟਿਵ ਆਉਣ ‘ਤੇ ਕੇਜਰੀਵਾਲ ਨੇ PM ਮੋਦੀ ਨੂੰ ਉਡਾਣਾਂ ਬੰਦ ਕਰਨ ਦੀ ਦਿੱਤੀ ਸਲਾਹ, ਪੜ੍ਹੋ ਹੋਰ ਕੀ-ਕੀ ਕਿਹਾ

0
2292

ਨਵੀਂ ਦਿੱਲੀ | ਦੱਖਣੀ ਅਫਰੀਕਾ ‘ਚ ਫੈਲੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਨੇ ਦੁਨੀਆ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿੱਥੇ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ‘ਤੇ ਹੋਰ ਖੋਜ ਚੱਲ ਰਹੀ ਹੈ, ਉਥੇ ਹੀ ਇਸ ਨਾਲ ਸਥਿਤੀ ਹੋਰ ਨਾ ਵਿਗੜ ਜਾਵੇ, ਇਸ ‘ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਦੁਨੀਆ ਦੇ ਸਾਰੇ ਦੇਸ਼ ਕੋਰੋਨਾ ਦੇ ਇਸ ਓਮੀਕਰੋਨ ਵਾਇਰਸ ਨੂੰ ਲੈ ਕੇ ਅਲਰਟ ਹਨ ਤੇ ਦਿਸ਼ਾ-ਨਿਰਦੇਸ਼ ਜਾਰੀ ਕਰ ਰਹੇ ਹਨ। ਜਿਨ੍ਹਾਂ ਦੇਸ਼ਾਂ ‘ਚ ਓਮੀਕਰੋਨ ਦੇ ਮਾਮਲੇ ਸਾਹਮਣੇ ਆ ਰਹੇ ਹਨ, ਉਨ੍ਹਾਂ ਦੇਸ਼ਾਂ ਦੀ ਆਵਾਜਾਈ ਨੂੰ ਜਾਂ ਤਾਂ ਰੋਕਿਆ ਜਾ ਰਿਹਾ ਹੈ ਜਾਂ ਇੱਥੋਂ ਆਉਣ ਵਾਲੇ ਲੋਕਾਂ ਦੀ ਗੰਭੀਰ ਕੋਰੋਨਾ ਜਾਂਚ ਹੋ ਰਹੀ ਹੈ।

ਭਾਰਤ ਦੀ ਗੱਲ ਕਰੀਏ ਤਾਂ ਹੁਣ ਇੱਥੇ ਵੀ ਕੋਰੋਨਾ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਭਾਰਤ ਸਰਕਾਰ ਨੇ ਓਮੀਕਰੋਨ ਵਾਇਰਸ ਨਾਲ ਸੰਕਰਮਿਤ ਪਾਏ ਗਏ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਹਵਾਈ ਅੱਡੇ ‘ਤੇ ਕੋਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਹੈ।

ਕੇਜਰੀਵਾਲ ਬੋਲੇ- ਉਡਾਣਾਂ ਬੰਦ ਹੀ ਕਿਉਂ ਨਹੀਂ ਕਰ ਦਿੰਦੇ?

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਏਅਰਪੋਰਟ ‘ਤੇ ਕੋਰੋਨਾ ਜਾਂਚ ਨੂੰ ਨਾਕਾਫੀ ਦੱਸਿਆ ਹੈ। ਕੇਜਰੀਵਾਲ ਦਾ ਕਹਿਣਾ ਹੈ ਕਿ ਉਡਾਣਾਂ ਨੂੰ ਬੰਦ ਹੀ ਕਿਉਂ ਨਹੀਂ ਕਰ ਦਿੱਤਾ ਜਾਂਦਾ। ਕੀ ਦੁਬਾਰਾ ਪਹਿਲਾਂ ਵਾਲੇ ਹਾਲਾਤ ਪੈਦਾ ਕਰਨੇ ਹਨ? ਜਿਵੇਂ ਪਹਿਲਾਂ ਦੇਰੀ ਕੀਤੀ ਸੀ, ਉਸੇ ਤਰ੍ਹਾਂ ਤੁਸੀਂ ਇਸ ਨੂੰ ਦੁਬਾਰਾ ਕਰੋਗੇ।

ਦਰਅਸਲ, ਕੇਜਰੀਵਾਲ ਨੇ ਟਵੀਟ ਕਰਕੇ ਪੀਐੱਮ ਮੋਦੀ ਨੂੰ ਇਹ ਗੱਲ ਕਹੀ। ਕੇਜਰੀਵਾਲ ਨੇ ਲਿਖਿਆ- ਕਈ ਦੇਸ਼ਾਂ ਨੇ ਓਮੀਕਰੋਨ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੀਆਂ ਫਲਾਈਟਾਂ ਨੂੰ ਰੋਕ ਦਿੱਤਾ ਹੈ। ਅਸੀਂ ਦੇਰੀ ਕਿਉਂ ਕਰ ਰਹੇ ਹਾਂ?

ਪਹਿਲੀ ਲਹਿਰ ਵਿੱਚ ਵੀ ਅਸੀਂ ਵਿਦੇਸ਼ੀ ਉਡਾਣਾਂ ਨੂੰ ਰੋਕਣ ਵਿੱਚ ਦੇਰੀ ਕੀਤੀ ਸੀ। ਸਭ ਤੋਂ ਵੱਧ ਵਿਦੇਸ਼ੀ ਉਡਾਣਾਂ ਦਿੱਲੀ ਆਉਂਦੀਆਂ ਹਨ, ਦਿੱਲੀ ਸਭ ਤੋਂ ਵੱਧ ਪ੍ਰਭਾਵਿਤ ਹੈ। ਪ੍ਰਧਾਨ ਮੰਤਰੀ ਸਾਹਿਬ, ਕਿਰਪਾ ਕਰਕੇ ਫਲਾਈਟਾਂ ਤੁਰੰਤ ਬੰਦ ਕਰ ਦਿਓ।

ਦੱਖਣੀ ਅਫਰੀਕਾ ਤੋਂ ਚੰਡੀਗੜ੍ਹ ਪਰਤਿਆ ਵਿਅਕਤੀ ਕੋਰੋਨਾ ਪਾਜ਼ੇਟਿਵ ਨਿਕਲਿਆ

ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਹ ਗੱਲ ਉਦੋਂ ਕਹੀ ਜਦੋਂ ਦੱਖਣੀ ਅਫਰੀਕਾ ਤੋਂ ਚੰਡੀਗੜ੍ਹ ਪਰਤਿਆ ਇਕ ਵਿਅਕਤੀ ਕੋਰੋਨਾ ਪਾਜ਼ੇਟਿਵ ਨਿਕਲਿਆ। ਹਾਲਾਂਕਿ, ਵਿਅਕਤੀ ਓਮੀਕਰੋਨ ਵਾਇਰਸ ਤੋਂ ਪੀੜਤ ਹੈ, ਇਸ ਦੀ ਅਜੇ ਪੁਸ਼ਟੀ ਨਹੀਂ ਹੋਈ। ਇਸ ਦੇ ਲਈ ਸੈਂਪਲ ਦਿੱਲੀ ਜੀਨੋਮ ਸੀਕਵੈਂਸਿੰਗ ਲਈ ਭੇਜੇ ਗਏ ਹਨ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ