ਨਵੀਂ ਦਿੱਲੀ | ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕੁਝ ਸਮਾਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅਸਤੀਫ਼ਾ ਦੇ ਚੁੱਕੇ ਸਿੱਖ ਸਿਆਸਤਦਾਨ ਮਨਜਿੰਦਰ ਸਿੰਘ ਸਿਰਸਾ ਨੇ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ।
ਸਿਰਸਾ ਨੂੰ ਭਾਜਪਾ ਦੇ ਸੀਨੀਅਰ ਆਗੂਆਂ ਨੇ ਮੁੱਢਲੀ ਮੈਂਬਰਸ਼ਿਪ ਦੀ ਪਰਚੀ ਦੇ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਤੇ ਗੁਲਦਸਤੇ ਦੇ ਕੇ ਸਵਾਗਤ ਕੀਤਾ।
ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਸਿਰਸਾ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਨਾਲ ਪੰਜਾਬ ਦੀਆਂ ਚੋਣਾਂ ਦੌਰਾਨ ਭਾਜਪਾ ਨੂੰ ਫਾਇਦਾ ਹੋਵੇਗਾ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ