ਪੰਜਾਬ ਪੁਲਿਸ ਦੀ ਭਰਤੀ ‘ਚ ਘਪਲੇ ਦਾ ਆਰੋਪ, ਸੈਂਕੜੇ ਵਿਦਿਆਰਥੀਆਂ ਨੇ ਕੀਤਾ ਰੋਡ ਜਾਮ, BSF ਚੌਕ ‘ਚ ਲਾਇਆ ਧਰਨਾ

0
750

ਜਲੰਧਰ | ਪੁਲਿਸ ‘ਚ ਕਾਂਸਟੇਬਲਾਂ ਲਈ ਨਿਕਲੀਆਂ ਨੌਕਰੀਆਂ ਦੀ ਭਰਤੀ ਲਈ ਆਏ ਸੈਂਕੜੇ ਨੌਜਵਾਨਾਂ ਨੇ ਬੀਐੱਸਐੱਫ ਚੌਕ ‘ਚ ਧਰਨਾ ਲਾ ਕੇ ਚੱਕਾ ਜਾਮ ਕਰ ਦਿੱਤਾ।

ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਪੰਜਾਬ ਪੁਲਿਸ ਖਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਕਿਹਾ ਕਿ ਸਰਕਾਰ ਨੇ ਕਾਂਸਟੇਬਲਾਂ ਦੀ ਭਰਤੀ ਲਈ ਸੈਂਕੜੇ ਨੌਕਰੀਆਂ ਕੱਢੀਆਂ ਹਨ ਤੇ ਹਜ਼ਾਰਾਂ ਨੌਜਵਾਨਾਂ ਨੇ ਅਪਲਾਈ ਕੀਤਾ ਹੈ।

ਉਨ੍ਹਾਂ ਆਰੋਪ ਲਾਇਆ ਕਿ ਸਿਰਫ਼ ਸਿਫਾਰਸ਼ੀ ਲੋਕਾਂ ਨੂੰ ਹੀ ਭਰਤੀ ਕੀਤਾ ਜਾ ਰਿਹਾ ਹੈ ਤੇ ਭਰਤੀ ਵਿੱਚ ਵੱਡਾ ਘਪਲਾ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਪਲੇ ਨੂੰ ਰੋਕਿਆ ਜਾਵੇ।

ਧਰਨੇ ਦੀ ਸੂਚਨਾ ਮਿਲਦਿਆਂ ਹੀ ਜਲੰਧਰ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਤੇ ਨੌਜਵਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਲੱਗਾ ਲੰਮਾ ਜਾਮ

ਬੀਐੱਸਐੱਫ ਚੌਕ ‘ਚ ਭਰਤੀ ਲਈ ਅਪਲਾਈ ਕਰਨ ਆਏ ਨੌਜਵਾਨਾਂ ਨੇ ਘਪਲੇ ਦਾ ਆਰੋਪ ਲਾਉਂਦਿਆਂ ਧਰਨਾ ਪ੍ਰਦਰਸ਼ਨ ਕੀਤਾ, ਜਿਸ ਕਾਰਨ ਉਥੇ ਲੰਮਾ ਜਾਮ ਲੱਗ ਗਿਆ।

ਬੱਸ ਸਟੈਂਡ, ਪੀਏਪੀ, ਰਾਮਾ ਮੰਡੀ, ਚੁਗਿੱਟੀ ਵੱਲ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਜਾਮ ਵਿੱਚ ਫਸੇ ਹਜ਼ਾਰਾਂ ਲੋਕ ਪ੍ਰੇਸ਼ਾਨ ਹੋ ਰਹੇ ਸਨ। ਬਾਅਦ ਦੁਪਹਿਰ ਪੁਲਿਸ ਜਾਮ ਹਟਾਉਣ ਦੀ ਕੋਸ਼ਿਸ਼ ਕਰ ਰਹੀ ਸੀ।

ਬੀਐੱਸਐੱਫ ਚੌਕ ਨੇੜੇ ਧਰਨਾਕਾਰੀਆਂ ਨਾਲ ਲੋਕਾਂ ਦੀ ਤਿੱਖੀ ਬਹਿਸ ਵੀ ਹੋਈ। ਲੋਕ ਧਰਨਾਕਾਰੀਆਂ ਨੂੰ ਸੜਕ ਜਾਮ ਨਾ ਕਰਨ ਲਈ ਕਹਿ ਰਹੇ ਸਨ। ਲੋਕਾਂ ਨੇ ਕਿਹਾ ਕਿ ਜੇਕਰ ਉਹ ਰੋਸ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ ਤਾਂ ਪ੍ਰਸ਼ਾਸਨਿਕ ਦਫ਼ਤਰ ਜਾਣ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ