ਫਿਰੋਜ਼ਪੁਰ : 11 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਆਉਣ ‘ਤੇ ਇਕ ਹੋਰ ਸਰਕਾਰੀ ਸਕੂਲ ਬੰਦ

0
3321

ਫਿਰੋਜ਼ਪੁਰ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣਾ ਦੇ 11 ਹੋਰ ਬੱਚੇ ਕੋਰੋਨਾ ਪਾਜ਼ੇਟਿਵ ਆਉਣ ਨਾਲ ਮਾਪਿਆਂ ਤੇ ਵਿਦਿਆਰਥੀਆਂ ‘ਚ ਦਹਿਸ਼ਤ ਫੈਲ ਗਈ ਹੈ।

3 ਦਿਨ ਪਹਿਲਾਂ ਇਕ ਅਧਿਆਪਕ ਤੇ 9 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਆਏ ਸਨ। ਕੋਰੋਨਾ ਪਾਜ਼ੇਟਿਵ ਆਏ ਅਧਿਆਪਕਾਂ ਦੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ ਲੱਗ ਚੁੱਕੀਆਂ ਹਨ। ਵਿਭਾਗ ਵੱਲੋਂ ਸਕੂਲ ਬੰਦ ਕਰ ਦਿੱਤਾ ਗਿਆ ਹੈ।

ਸਕੂਲ ‘ਚ ਕੁੱਲ 400 ਬੱਚੇ ਪੜ੍ਹਦੇ ਹਨ, ਜਿਨ੍ਹਾਂ ‘ਚੋਂ 250 ਦੇ ਟੈਸਟ ਹੋ ਚੁੱਕੇ ਹਨ। ਪ੍ਰਿੰਸੀਪਲ ਨੀਲਮ ਸ਼ਰਮਾ ਨੇ ਦੱਸਿਆ ਕਿ ਸਕੂਲ ‘ਚ ਕੁੱਲ 400 ਵਿਦਿਆਰਥੀ ਤੇ 22 ਸਟਾਫ਼ ਮੈਂਬਰ ਹਨ। ਰਾਹਤ ਦੀ ਖ਼ਬਰ ਇਹ ਹੈ ਕਿ ਨਵੇਂ ਵੇਰੀਐਂਟ ਓਮੀਕਰੋਨ ਦੀ ਪੁਸ਼ਟੀ ਨਹੀਂ ਹੋਈ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ